ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 22ਵੀਂ ਸੀ.ਬੀ.ਐਸ.ਈ ਨੈਸ਼ਨਲ ਐਥਲੈਟਿਕਸ ਮੀਟ-2017 ਮਿਤੀ 20 ਤੋਂ 24 ਨਵੰਬਰ ਤੱਕ
ਪਿੰਡ ਬੀਜਾਭੱਟ ਜਿਲ੍ਹਾ ਬਮੇਤਰਾ, ਛਤੀਸਗੜ੍ਹ ਵਿਖੇ ਹੋਈ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਤਗਮੇ ਜਿੱਤੇ।ਸਕੂਲ ਦੇ +1 ਜਮਾਤ ਦੇ ਵਿਦਿਆਰਥੀ ਜਸਕਰਨ ਸੂਰਤ ਸਿੰਘ ਬਾਜਵਾ ਨੇ ਅੰਡਰ-17 ਗਰੁੱਪ ਵਿੱਚ 47.08 ਮੀਟਰ ਡਿਸਕਸ ਥਰੋ ਕਰਕੇ ਸੋਨੇ ਦਾ ਤਗਮਾ ਜਿੱਤਿਆ, ਜਦਕਿ ਇਸੇ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਹਰਨੂਰ ਸਿੰਘ ਸੰਧੂ ਨੇ ਅੰਡਰ-19 ਗਰੁੱਪ ਵਿੱਚ 38.36 ਮੀਟਰ ਡਿਸਕਸ ਥਰੋ ਕਰਕੇ ਕਾਂਸੇ ਦਾ ਤਗਮਾ ਜਿੱਤਿਆ। ਅੱਜ ਸਕੂਲ ਪਹੁੰਚਣ `ਤੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦੇ ਹੋਏ ਉਨਾਂ ਨੂੰ ਵਧਾਈ ਦਿੱਤੀ ।ਇਸ ਦੌਰਾਨ ਸੁਪਰਵਾਈਜਰ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਅਮਰਜੀਤ ਸਿੰਘ ਡੀ.ਪੀ.ਈ ਵੀ ਮੌਜੂਦ ਰਹੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media