Tuesday, November 24, 2026

ਗੋਬਿੰਦ ਸਿੰਘ ਲੌਂਗੋਵਾਲ ਨੂੰ ਦਮਦਮੀ ਟਕਸਾਲ ਮੁੱਖੀ ਨੇ ਦਿੱਤੀ ਵਧਾਈ

Gobind Singh Longowalਚੌਕ ਮਹਿਤਾ, 30 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਉਹਨਾਂ ਨੂੰ ਵਧਾਈ ਦਿੱਤੀ ਹੈ।ਉਹਨਾਂ ਕਰਮੂਵਾਲਾ ਤੋਂ ਇਲਾਵਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਬਾਬਾ ਗੁਰਮੀਤ ਸਿੰਘ ਤਲੋਕੇਵਾਲਿਆਂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾ ਕੇ ਸੰਤ ਸਮਾਜ ਦੀ ਨੁਮਾਇੰਦਗੀ ਦਾ ਵਿਸ਼ੇਸ਼ ਖਿਆਲ ਰੱਖਣ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਦਮਦਮੀ ਟਕਸਾਲ ਅਤੇ ਸੰਤ ਸਮਾਜ ਧਰਮ ਪ੍ਰਚਾਰ ਅਤੇ ਪੰਥ ਦੀ ਚੜਦੀਕਲਾ ਲਈ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੂੰ ਹਰ ਤਰਾਂ ਸਹਿਯੋਗ ਦੇਣ ਲਈ ਵਚਨਬੱਧ ਰਹੇਗਾ।ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply