Tuesday, November 24, 2026

ਮ੍ਰਿਤਕ ਦੀ ਸ਼ਨਾਖਤ ਕਰਨ ਲਈ ਲਾਸ਼ ਸਿਵਲ ਹਸਪਤਾਲ ਰੱਖੀ

PPN3011201712ਅੰਮਿ੍ਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਨੇੜਲੇ ਬਾਬਾ ਅਟੱਲ ਰਾਏ ਜੀ ਪਾਰਕ ਵਿਚੋਂ ਇੱਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਸ ਨੇ ਮਿਤੀ 27 ਨਵੰਬਰ 2017 ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਵਿੱਚ ਇਲਾਜ ਲਈ ਦਾਖਲ ਕਰਵਾਇਆ ਸੀ। ਜਿਸ ਦੀ ਇਲਾਜ ਦੌਰਾਨ ਮਿਤੀ 28 ਨਵੰਬਰ 2017 ਨੂੰ ਮੌਤ ਹੋ ਗਈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਡੈਡ ਬਾਡੀ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਸੁਖਦੇਵ ਸਿੰਘ, ਏ.ਐਸ.ਆਈ ਗਲਿਆਰਾ ਪੁਲਿਸ ਚੌਕੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply