Tuesday, November 24, 2026

9 ਦਸੰਬਰ ਦੀ ਨੈਸ਼ਨਲ ਲੋਕ ਅਦਾਲਤ ਸਬੰਧੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਖੇ ਮੀਟਿੰਗ

ਅੰਮ੍ਰਿਤਸਰ 30 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਮਿਤੀ 9 ਦਸੰਬਰ 17 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਤਕਰੀਬਨ ਸਾਰੀਆਂ ਕੈਟਾਗਰੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸ੍ਰੀ ਕਰਮਜੀਤ ਸਿੰਘ, ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਹੁਕਮਾਂ ਮੁਤਾਬਕ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਵਿੱਚ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਵਿੱਚ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ, ਮੈਡਮ ਨਵਦੀਪ ਕੌਰ ਗਿੱਲ, ਵਧੀਕ ਸਿਵਲ ਜੱਜ ਸੀਨੀਅਰ ਡਵੀਜਨ, ਬਾਬਾ ਬਕਾਲਾ, ਪ੍ਰਧਾਨ, ਬਾਰ ਐਸੋਸੀਏਸ਼ਨ, ਬਾਬਾ ਬਕਾਲਾ, ਪੁਲਿਸ ਥਾਣੇ ਦੇ ਇੰਚਾਰਜ, ਬੈਂਕ ਮੈਨੇਜਰ ਆਦਿ ਮੌਜੂਦ ਸਨ। ਇਸ ਮੀਟਿੰਗ ਵਿੱਚ ਆਏ ਹੋਏ ਸਾਰੇ ਅਫਸਰਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply