ਚੌਂਕ ਮਹਿਤਾ, 30 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਅੰਡਰ-17 ਵਰਗ ਲੜਕੀਆਂ ਦੀ ਹਾਕੀ ਟੀਮ ਸਾਡੇ ਮਾਣਯੋਗ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਜਦੀ ਅਗਵਾਈ ਹੇਠ ਜਿਲ੍ਹਾ ਪੱਧਰੀ, ਸਟੇਟ ਪੱਧਰੀ, ਸੀ.ਬੀ.ਐਸ.ਈ ਨੈਸ਼ਨਲ ਪੱਧਰੀ ਖੇਡਾਂ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਦਿਖਾ ਰਹੀ ਹੈ। ਪੰਜਾਬ ਸਪੋਰਟਸ ਵਿਭਾਗ ਵੱਲੋਂ ਅੰਮ੍ਰਿਤਸਰ ਵਿਖੇ 27-11-2017 ਤੋਂ 29-11-2017 ਤੱਕ ਵੱਖ-ਵੱਖ ਪੰਜਾਬ ਰਾਜ ਖੇਡਾਂ ਹਾਕੀ, ਫੁੱਟਬਾਲ, ਵਾਲੀਬਾਲ, ਕਬੱਡੀ, ਜੂਡੋ, ਬਾਸਕਿਟਬਾਲ, ਵੇਟ ਲਿਫਟਿੰਗ ਆਦਿ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਦੇ ਹਰ ਇੱਕ ਗੇਮ `ਚ ਲਗਭਗ 22 ਜਿਲ੍ਹਿਆਂ ਨੇ ਹਿੱਸਾ ਲਿਆ।ਇਸ ਵਿੱਚ ਖਾਲਸਾ ਅਕੈਡਮੀ ਦੀ ਲੜਕੀਆਂ ਦੀ ਹਾਕੀ ਟੀਮ ਅੰਡਰ-17 ਵਰਗ ‘ਚੋਂ ਪਰਵਿੰਦਰ ਕੌਰ, ਸੰਦੀਪ ਕੌਰ, ਸਿਮਰਨਜੀਤ ਕੌਰ, ਕਿਰਨਬੀਰ ਕੌਰ ਅਤੇ ਗਰੁਲੀਨ ਕੌਰ ਨੇ ਅੰਮ੍ਰਿਤਸਰ ਜਿਲ੍ਹੇ ਵੱਲੋਂ ਅੰਡਰ-17 ਵਰਗ ਦੀ ਹਾਕੀ ਟੀਮ `ਚ ਭਾਗ ਲਿਆ। ਅੰਮ੍ਰਿਤਸਰ ਦੀ ਟੀਮ ਵੱਲੋਂ ਪਹਿਲਾ ਮੈਚ ਮਾਨਸਾ ਦੀ ਟੀਮ ਤੋਂ 6-0 ਨਾਲ ਜਿੱਤਿਆ, ਦੂਸਰਾ ਮੈਚ ਅੰਮ੍ਰਿਤਸਰ ਅਤੇ ਸੰਗਰੂਰ ਦੀ ਟੀਮ ਵਿਚਾਲੇ ਹੋਇਆ ਜਿਸ ਵਿੱਚ ਅੰਮ੍ਰਿਤਸਰ ਨੇ 4-1 ਨਾਲ ਮੈਚ ਜਿੱਤਿਆ ਅਤੇ ਫਾਈਨਲ ਮੈਚ ਤਰਨਤਾਰਨ ਅਤੇ ਅੰਮ੍ਰਿਤਸਰ ਦੀ ਟੀਮ ਵਿਚਾਲੇ ਹੋਇਆ, ਜਿਸ ਵਿੱਚ ਅੰਮ੍ਰਿਤਸਰ ਦੀ ਟੀਮ ਨੇ 7-3 ਨਾਲ ਮੈਚ ਜਿੱਤ ਕੇ ੳਵਰਆਲ ਪਹਿਲਾ ਸਥਾਨ ਦੀ ਟਰਾਫੀ ਅੰਮ੍ਰਿਤਸਰ ਜਿਲ੍ਹੇ ਦੇ ਨਾਂ ਕੀਤੀ। ਇਹਨਾਂ ਮੈਚਾਂ ਵਿੱਚ ਖਾਲਸਾ ਅਕੈਡਮੀ ਦੀਆਂ ਖਿਡਾਰਨਾਂ ਨੇ ਆਪਣੀ ਕਲ੍ਹਾ ਦੇ ਜੋਹਰ ਦਿਖਾਏ।ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਡੀਆਂ ਖਿਡਾਰਨਾਂ ਅੰਮ੍ਰਿਤਸਰ ਦੀ ਟੀਮ ਵੱਲੋਂ ਨੈਸ਼ਨਲ ਲਈ ਚੁਣੀਆਂ ਗਈਆਂ ਹਨ। ਇਸ ਸ਼ਾਨਦਾਰ ਪ੍ਰਾਪਤੀ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ, ਅਥਲੈਟਿਕਸ ਕੋਚ ਹਰਭਜਨ ਸਿੰਘ ਰੰਧਾਵਾ, ਅਤੇੇ ਸਮੂਹ ਸਟਾਫ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media