Thursday, August 13, 2026

ਖਾਲਸਾ ਰਾਜ ਦੀ ਸਥਾਪਨਾ `ਚ ਸਿੱਖ ਜਰਨੈਲਾਂ ਦਾ ਯੋਗਦਾਨ ਵਿਸ਼ੇ `ਤੇ ਸੈਮੀਨਾਰ 2 ਦਸੰਬਰ ਨੂੰ

rana-paramjit-singhਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਲਤਾਨ-ਉਲ-ਕੌਮ ਜੱਥੇਦਾਰ ਜੱਸਾ ਸਿੰਘ ਆਲੂਵਾਲੀਆ ਚੌਥੇ ਮੁੱਖੀ ਬੁੱਢਾ ਦਲ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅੱਗੇ ਵਧਾਉਂਦਿਆਂ ਸ਼ਨੀਵਾਰ 2 ਦਸੰਬਰ ਨੂੰ `ਖਾਲਸਾ ਰਾਜ ਦੀ ਸਥਾਪਨਾ ਵਿੱਚ ਸਿੱਖ ਜਰਨੈਲਾਂ ਦਾ ਯੋਗਦਾਨ` ਵਿਸੇ `ਤੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੱੰਘ ਨੇ ਦਸਿਆ ਕਿ ਮਾਤਾ ਸਾਹਿਬ ਕੌਰ ਐਡੀਟੋਰੀਅਮ, ਮਾਤਾ ਸੂੰਦਰੀ ਕਾਲਜ ਫਾਰ ਵੁਮਨ ਵਿੱਖੇ ਹੋ ਰਹੇ ਇਸ ਸੈਮੀਨਾਰ ਦੀ ਅਰੰਭਤਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਆਏ ਵਿਦਵਾਨਾਂ ਦਾ ਸਵਾਗਤ ਕਰਨ ਤੋਂ ਉਪਰੰਤ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ ਸਾਬਕਾ ਜੱਥੇਦਾਰ ਵਲੋਂ ਕੀਤੀ ਜਾਵੇਗੀ।ਡਾ. ਜਸਬੀਰ ਸਿੰਘ ਸਾਬਰ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿੱਟੀ ਅਤੇ ਡਾ. ਕੇਹਰ ਸਿੰਘ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਆਪਣੇ ਵਿਦਵਤਾਪੂਰਣ ਪਰਚੇ ਪੇਸ਼ ਕਰਨਗੇ, ਜਿਨ੍ਹਾਂ `ਤੇ ਹੋਣ ਵਾਲੀ ਵਿਚਾਰ ਚਰਚਾ ਵਿੱਚ ਤਰਲੋਚਨ ਸਿੰਘ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਤੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ (ਪਟਿਆਲਾ) ਹਿੱਸਾ ਲੈਣਗੇ। ਉਪਰੰਤ ਸੈਮੀਨਾਰ ਦੇ ਪ੍ਰਧਾਨ ਡਾ. ਜਸਪਾਲ ਸਿੰਘ ਪ੍ਰਧਾਨਗੀ ਭਾਸ਼ਣ ਦੇਣਗੇ ਅਤੇ ਰਾਣਾ ਪਰਮਜੀਤ ਸਿੰਘ ਆਏ ਸੱਜਣਾ ਦਾ ਧੰਨਵਾਦ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply