ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਪ੍ਰੀਕ੍ਰਿਆ ਨੂੰ ਲੈ ਕੇ ਤਿਆਰ ਕੀਤੀ ਗਈ ਕੁਇਜ਼ ਦੇ ਮਾਲ ਰੋਡ ਸਕੂਲ ਵਿਚ ਕਰਵਾਏ ਗਏ।ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਟਾਹਲੀ ਸਾਹਿਬ ਦੀਆਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹ ਜਾਣਕਾਰੀ ਦਿੰਦੇ ਚੋਣ ਤਹਿਸੀਲਦਾਰ ਰਾਕੇਸ਼ ਥਾਪਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਪੱਧਰ ’ਤੇ ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿਚ ਇਹ ਕੁਇਜ਼ ਮੁਕਾਬਲੇ ਕਰਵਾਏ ਗਏ ਸਨ ਅਤੇ ਅੱਜ ਸਾਰੇ ਹਲਕਿਆਂ ਦੀਆਂ 11 ਟੀਮਾਂ ਵਿਚਾਲੇ ਇਹ ਜਿਲ੍ਹਾ ਪੱਧਰੀ ਮੁਕਬਲਾ ਹੋਇਆ।ਉਨਾਂ ਦੱਸਿਆ ਕਿ ਇਥੋਂ ਜੇਤੂ ਟੀਮ ਰਾਜ ਪੱਧਰੀ ਕੁਇਜ਼ ਮੁਕਾਬਲੇ ਵਿਚ ਭਾਗ ਲਵੇਗੀ ਅਤੇ ਰਾਜ ਪੱਧਰ ਤੋਂ ਜੇਤੂ ਰਹੀ ਟੀਮ ਰਾਸ਼ਟਰ ਪੱਧਰ ’ਤੇ ਹੋਣ ਵਾਲੇ ਮੁਕਬਲਿਆਂ ਦਾ ਹਿੱਸਾ ਬਣੇਗੀ।ਉਨਾਂ ਦੱਸਿਆ ਕਿ ਅੱਜ ਕੁਇਜ਼ ਵਿਚ 30 ਪ੍ਰਸ਼ਨ ਚੋਣ ਪ੍ਰੀਕ੍ਰਿਆ ਨੂੰ ਲੈ ਕੇ ਪੁੱਛੇ ਗਏ ਅਤੇ 30 ਮਿੰਟ ਦਾ ਹੀ ਸਮਾਂ ਦਿੱਤਾ ਗਿਆ, ਜਿਸ ਵਿਚ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਟਾਹਲੀ ਸਾਹਿਬ ਦੀਆਂ ਵਿਦਿਆਰਥਣਾਂ ਨਵਨੀਤ ਕੌਰ ਅਤੇ ਅਵਿਨਾਸ਼ ਕੌਰ ਨੇ ਸਾਂਝੇ ਤੌਰ ’ਤੇ 30 ਅੰਕਾਂ ਵਿਚੋਂ 24 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜੇਤੂ ਟੀਮ ਅਤੇ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈਣ ਵਾਲੀ ਟੀਮ ਨੂੰ ਸਰਟੀਫਿਕੇਟ ਤਕਸੀਮ ਕਰਨ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਅਤੇ ਪੀ.ਸੀ.ਐਸ ਅਧਿਕਾਰੀ ਸ਼ਿਵਰਾਜ ਸਿੰਘ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਵਿਸ਼ੇਸ ਤੌਰ ’ਤੇ ਹਾਜ਼ਰ ਹੋਏ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ।ਕੁਇਜ਼ ਦੀ ਜਿੰਮੇਵਾਰੀ ਸੌਰਵ ਕੁਮਾਰ ਅਤੇ ਰਜਿੰਦਰ ਕੁਮਾਰ ਨੇ ਬਾਖੂਬੀ ਨਿਭਾਈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media