ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਲਦੀਪ ਸਿੰਘ ਸੰਘਾ ਜਿਲਾ ਮੈਜਿਸਟਰੇਟ ਅੰਮਿ੍ਰਤਸਰ ਨੇ ਸਮੂਹ ਸਰਕਾਰੀ/ਗੈਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਖੋਲਣ ਦਾ ਸਮਾਂ ਪਹਿਲਾਂ ਵਾਂਗ ਹੀ ਪ੍ਰਾਇਮਰੀ ਸਕੂਲਾਂ ਲਈ ਸਵੇਰੇ 9:00 ਵਜੇ ਤੋ ਲੈ ਕੇ ਸ਼ਾਮ 3:00 ਵਜੇ ਤੱਕ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਵੇਰੇ 9:00 ਵਜੇ ਤੋਂ ਲੈ ਕੇ ਸ਼ਾਮ 3:20 ਵਜੇ ਤੱਕ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਸੰਘਾ ਨੇ ਦੱਸਿਆ ਕਿ ਪਿਛਲੀ ਦਿਨੀਂ ਕਾਫੀ ਸਮੋਗ ਹੋਣ ਕਾਰਨ ਸਕੂਲਾਂ ਦਾ ਸਮਾਂ ਸਵੇਰੇ 9:30 ਵਜੇ ਕੀਤਾ ਗਿਆ ਸੀ।ਪਰ ਮੌਸਮ ਹੁਣ ਸਾਫ ਹੋ ਚੁੱਕਾ ਹੈ, ਇਸ ਲਈ ਪਹਿਲਾਂ ਜਾਰੀ ਕੀਤੇ ਹੁਕਮ ਵਾਪਸ ਲਏ ਜਾਂਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media