Thursday, October 8, 2026

ਭਗਵਾਨ ਵਾਲਮੀਕਿ ਜੀ ਤੀਰਥ ਵਿਖੇ ਛੇਤੀ ਹੀ ਖੋਲਿਆ ਜਾਵੇਗਾ ਆਈ.ਟੀ ਕਾਲਜ – ਵੇਰਕਾ

PPN0212201704ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਵਾਲਮੀਕਿ ਤੀਰਥ ਵਿਖੇ ਛੇਤੀ ਹੀ ਇਕ ਆਈ.ਟੀ ਕਾਲਜ ਸ਼ੁਰੂ ਕੀਤਾ ਜਾਵੇਗਾ ਅਤੇ ਭਗਵਾਨ ਵਾਲਮੀਕਿ ਜੀ ਦੇ ਨਾਮ `ਤੇ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਇਕ ਯੂਨੀਵਰਸਿਟੀ ਬਣਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।ਇਹ ਵਿਚਾਰ ਡਾ: ਰਾਜ ਕੁਮਾਰ ਵੇਰਕਾ, ਵਿਧਾਇਕ ਹਲਕਾ ਅੰਮ੍ਰਿਤਸਰ ਪੱਛਮੀ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਸਥਾਪਨਾ ਦੀ ਪਲੇਠੀ ਵਰੇਗੰਢ ਮੌਕੇ ਮੱਥਾ ਟੇਕਦਿਆਂ ਪ੍ਰਗਟ ਕੀਤੇ।ਉਨ੍ਹਾਂ ਨੇ ਦੇਸ਼ ਦੁਨੀਆਂ ਭਰ ਦੇ ਵਾਲਮੀਕਿ ਭਾਈਚਾਰੇ ਨੂੰ ਮੂਰਤੀ ਸਥਾਪਨਾ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਹਰ ਕਮਿਊਨਟੀ ਦੇ ਗਰੀਬ ਲੋਕਾਂ ਲਈ ਆਈ.ਟੀ ਕਾਲਜ ਇਥੇ ਖੋਲਿਆ ਜਾ ਰਿਹਾ ਹੈ ਤਾਂ ਜੋ ਗਰੀਬ ਵਰਗ ਦੇ ਲੋਕ ਤਕਨੀਕੀ ਸਿਖਿਆ ਲੈ ਕੇ ਰੁਜਗਾਰ ਹਾਸਲ ਕਰ ਸਕਣ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਭਗਵਾਨ ਵਾਲਮੀਕਿ ਜੀ ਦੇ ਨਾਮ ਤੇ ਯੂਨੀਵਰਸਿਟੀ ਖੋਲ੍ਹਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਆਉਂਦੇ ਸਾਲ ਦੌਰਾਨ ਹੀ ਇਸ ਯੋਜਨਾ ਨੂੰ ਅਮਲੀ ਰੂਪ ਦੇ ਦਿੱਤਾ ਜਾਵੇਗਾ।ਗਾਇਕ ਪਵਨ ਦਰਾਵਿੜ ਨੇ ਭਗਵਾਨ ਵਾਲਮੀਕਿ ਜੀ ਦੇ ਭਜਨਾ ਦਾ ਗੁਣ-ਗਾਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਵਾਲਮੀਕਿ ਜੀ ਤੀਰਥ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸ਼ਰਾਇਣ ਬੋਰਡ ਦੇ ਮੈਂਬਰ ਪੀ.ਕੁਮਾਰ ਵੀ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply