Wednesday, October 7, 2026

ਹੁਣ ਸਰਕਾਰੀ ਸਕੂਲ ਦਾ ਹਰੇਕ ਬੱਚਾ ਡੈਸਕ ’ਤੇ ਬੈਠੇਗਾ – ਡਿਪਟੀ ਕਮਿਸ਼ਨਰ

ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਦੇ ਲਈ ਡਬਲ ਡੈਸਕ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਨ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਸਰਕਾਰੀ ਸਕੂਲਾਂ ਦੇ ਲਈ ਡੈਸਕ ਦੇਣ ਦੇ ਲਈ ਅਸ਼ਵਨੀ ਕੁਮਾਰ ਸਾਬਕਾ ਰਾਜ ਸਭਾ ਮੈਂਬਰ ਗੁਰਦਾਸਪੁਰ ਵਲੋਂ 50 ਲੱਖ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਸੀ ਜੋ ਸਰਕਾਰੀ ਸਕੂਲਾਂ ਨੂੰ ਦੇ ਦਿੱਤੀ ਗਈ ਹੈ।ਇਸ ਦੇ ਨਾਲ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸੈਕੰਡਰੀ ਸਕੂਲਾਂ ਦੇ ਲਈ 795 ਡਬਲ ਡੈਸਕ  ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਲਈ 2223 ਡਬਲ ਡੈਸਕ ਦਿੱਤੇ ਜਾਣੇ ਹਨ ਅਤੇ ਇਹ ਡੈਸਕ ਸਾਰੇ ਸਕੂਲਾਂ ਵਿੱਚ ਜਲਦੀ ਹੀ ਪਹੁੰਚਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੀ.ਏ.ਡੀ.ਪੀ ਫੰਡ ਵਿੱਚੋਂ ਜ਼ਿਲ੍ਹਾ ਪਠਾਨਕੋਟ ਦੇ ਬਾਰਡਰ ਏਰੀਆ ਅਧੀਨ ਆਉਂਦੇ ਸਕੂਲਾਂ ਦੇ ਲਈ ਕਰੀਬ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਨਾਲ ਕਰੀਬ 550 ਡਬਲ ਡੈਸਕ ਖਰੀਦਣ ਦੀ ਯੋਜਨਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਅਧੀਨ ਜਿਨ੍ਹਾਂ ਸਥਾਨਾਂ ਤੇ ਮਾਈਨਿੰਗ ਕੀਤੀ ਜਾਂਦੀ ਹੈ ਉਸ ਖੇਤਰ ਦੇ 5 ਕਿਲੋਮੀਟਰ ਅਧੀਨ ਆਉਂਦੇ ਸਰਕਾਰੀ ਸਕੂਲਾਂ ਦੇ ਲਈ ਕਰੀਬ 22.50 ਲੱਖ ਦੀ ਕੀਮਤ ਨਾਲ 2700 ਡਬਲ ਡੈਸਕ ਖਰੀਦੇ ਜਾਣਗੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਜਨਾਂ ਹੈ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਇਸ ਤਰ੍ਹਾਂ ਦੀ ਵਿਵਸਥਾ ਕੀਤੀ ਜਾਵੇ ਕਿ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਨੂੰ ਜਮੀਨ ’ਤੇ ਬੈਠ ਕੇ ਸਿੱਖਿਆ ਨਾ ਪ੍ਰਾਪਤ ਕਰਨੀ ਪਵੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply