ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਲੋਂ ਲਈ ਗਈ ਨੈਤਿਕ ਸਿਖਿਆ ਇਮਤਿਹਾਨ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਸ ਇਮਤਿਹਾਨ ਵਿੱਚ ਪਹਿਲੇ ਦਰਜੇ ਵਿੱਚ 5 ਗੋਲਡ ਮੈਡਲ, ਦੂਜੇ ਦਰਜੇ ਵਿੱਚ 22 ਮੈਡਲ ਅਤੇ 17 ਸ਼ੀਲਡਾਂ, ਤੀਜੇ ਦਰਜੇ ਵਿੱਚ 14 ਮੈਡਲ ਅਤੇ 10 ਸ਼ੀਲਡਾਂ, ਕੁੱਲ 41 ਮੈਡਲ ਅਤੇ 27 ਸ਼ੀਲਡਾਂ ਹਾਸਲ ਕੀਤੀਆਂ ਹਨ।ਅਨੰਤਬੀਰ ਸਿੰਘ ਅੱਠਵੀਂ-ਬੀ ਦੇ ਵਿਦਿਆਰਥੀ ਨੇ 94% ਅਤੇ ਕਰਨਬੀਰ ਸਿੰਘ ਸੱਤਵੀਂ-ਜੀ ਦੇ ਵਿਦਿਆਰਥੀ ਨੇ 96% ਅੰਕ ਹਾਸਲ ਕੀਤੇ ਹਨ।ਸਕੂਲ ਦੇ ਡਾਇਰੈਕਟਰ/ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਧਾਰਮਿਕ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮੈਡਲ ਅਤੇ ਸ਼ਲਿਡਾਂ ਵੰਡੀਆਂ।ਇਸ ਮੌਕੇ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media