ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ 85 ਵਿਖੇ ਸੁਪਰਵਾਈਜ਼ਰ ਵਜੋਂ ਤਾਇਨਾਤ ਜਗੀਰ ਸਿੰਘ ਲਾਲਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਾਇਕ ਇੰਚਾਰਜ ਗੱਡੀਆਂ ਗੁਰਵੇਲ ਸਿੰਘ ਵੱਲਾ ਅਤੇ ਟਰੱਸਟ ਵਿਭਾਗ ਦੇ ਸੇਵਾਦਾਰ ਗੁਰਮੁਖ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਉਥੇ ਹੀ ਉਨ੍ਹਾਂ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ ਗਈ।ਇਸ ਸਮੇਂ ਜਗੀਰ ਸਿੰਘ, ਗੁਰਵੇਲ ਸਿੰਘ ਵੱਲਾ ਅਤੇ ਗੁਰਮੁਖ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੇਵਲ ਸਿੰਘ, ਦਿਲਜੀਤ ਸਿੰਘ ਬੇਦੀ, ਬਿਜੈ ਸਿੰਘ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਕੁਲਵਿੰਦਰ ਸਿੰਘ ਮੀਤ ਸਕੱਤਰ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media