Wednesday, March 25, 2026

ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ

PPN0212201716ਧੂਰੀ, 2 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਬੀਤੇ ਦਿਨੀਂ ਪਿੰਡ ਕਾਂਝਲੀ ਦੇ ਮਜ਼ਦੂਰ ਗੁਰਪ੍ਰੀਤ ਸਿੰਘ (23) ਪੁੱਤਰ ਸਤੀਸ਼ ਕੁਮਾਰ ਦੀ ਜ਼ਹਿਰੀਲੀ ਚੀਜ਼ ਖਾ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਸੀ ਅਤੇ ਕਰਜ਼ੇ ਦੀ ਪੰਡ ਦਿਨੋਂ ਦਿਨ ਵਧਣ ਕਾਰਨ ਮਾਨਸਿਕ ਤੌਰ `ਤੇ ਪਰੇਸ਼ਾਨ ਵੀ ਰਹਿੰਦਾ ਸੀ।ਜਿਸ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਣ ਅਨੁਸਾਰ ਪਹਿਲਾਂ ਗੁਰਪ੍ਰੀਤ ਸਿੰਘ ਦੇ ਪਿਤਾ ਨੇ ਕਰਜ਼ੇ ਕਰਕੇ ਖੁਦਕੁਸ਼ੀ ਕਰ ਲਈ ਸੀ।ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਸਮੇਤ ਇੱਕ 4 ਸਾਲਾ ਲੜਕਾ ਅਤੇ 6 ਸਾਲਾ ਇੱਕ ਲੜਕੀ ਛੱਡ ਗਿਆ ਹੈ।
ਪਿੰਡ ਕਾਂਝਲੀ ਦੇ ਬੀ.ਕੇ.ਯੂ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਵੀਰ ਸਿੰਘ ਅਤੇ ਦਲਵਾਰਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਭਾਵੇਂ ਅਕਾਲੀ-ਭਾਜਪਾ ਹੋਵੇ ਜਾਂ ਫਿਰ ਕਾਂਗਰਸ ਜਾਂ ਕੋਈ ਹੋਰ, ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨ ਉਪਰੰਤ ਵਾਅਦਿਆਂ ਤੋਂ ਮੁਕਰ ਜਾਂਦੇ ਹਨ।ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦਕੁਸ਼ੀਆਂ ਰੋਕਣ ਅਤੇ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਸਗੋਂ ਲਗਾਤਾਰ ਖੁਦਕੁਸ਼ੀਆਂ ਵੱਧ ਰਹੀਆਂ ਹਨ।ਇਸ ਮੌਕੇ ਕਿਸਾਨ ਆਗੂਆਂ ਨੇ ਸੂਬਾ ਸਰਕਾਰ ਪਾਸੋਂ ਪੀੜਤ ਪਰਿਵਾਰ ਲਈ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਅਤੇ ਕਰਜ਼ਾ ਮੁਆਫ ਕਰਨ ਦੀ ਮੰਗ ਵੀ ਕੀਤੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply