ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਟੀ.ਪੀ.ਐਸ ਮਾਨ ਦੀਆਂ ਹਦਾਇਤਾਂ ਰਾਹੀਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਭੇਜੀ ਗਈ ਮੋਬਾਇਲ ਵੈਨ ਨੂੰ ਸ੍ਰੀ ਕਰਮਜੀਤ ਸਿੰਘ ਕੰਗ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਹਰੀ ਝੰਡੀ ਦੇ ਕੇ ਅਜਨਾਲਾ ਬਲਾਕ ਵਿਚ ਰਵਾਨਾ ਕੀਤਾ ਗਿਆ।ਇਹ ਵੈਨ 14 ਦਸੰਬਰ 2017 ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਹੇਗੀ ਅਤੇ ਅੰਮਿ੍ਰਤਸਰ ਦੇ 9 ਬਲਾਕਾਂ ਅਤੇ ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟ, ਖਾਲਸਾ ਕਾਲਜ ਆਫ ਲਾਅ, ਬੀ.ਬੀ.ਕੇ.ਡੀ.ਏ.ਵੀ ਕਾਲਜ ਅਤੇ ਸੈਂਟਰਲ ਜ਼ੇਲ੍ਹ ਅੰਮਿ੍ਰਤਸਰ ਵਿੱਚ ਜਾਏਗੀ।ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਨੇ ਦਸਿਆ ਹੈ ਕਿ ਇਸ ਸਬੰਧੀ 10 ਟੀਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਡਿਊਟੀ ਲਗਾਈ ਗਈ ਹੈ।ਇਹ ਟੀਮਾਂ ਸ਼ਡਿਊਲ ਮੁਤਾਬਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਇਸ ਮੋਬਾਇਲ ਵੈਨ ਰਾਹੀਂ ਜਾਣਗੇ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਲੋਕ ਅਦਾਲਤਾਂ, ਮੀਡੀਏਸ਼ਨ ਸੈਂਟਰ, ਮੁਫਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।
ਮੈਡਮ ਮੋਨਿਕਾ ਸ਼ਰਮਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਮੋਬਾਇਲ ਵੈਨ ਵਿੱਚ ਪ੍ਰੋਜੈਕਟਰ ਵੀ ਲਗਿਆ ਹੋਇਆ ਹੈ।ਜਿਸ ਰਾਹੀਂ ਟੀਮ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਉਹ ਹਰ ਪਿੰਡ ਥਾਂ `ਤੇ ਜਾ ਕੇ ਨਾਲਸਾ ਅਤੇ ਨਾਲਸਾ ਫਿਲਮ ਦਿਖਾਉਣਗੇ ਅਤੇ ਨਾਲਸਾ ਵਲੋਂ ਦਿਤੀਆਂ ਜਾ ਰਹੀਆਂ ਸਕੀਮਾਂ ਬਾਰੇ ਪਰਚੇ ਵੰਡਣਗੇ ਤਾਂ ਜੋ ਲੋਕਾਂ ਨੂੰ ਕਾਨੂੰਨ ਬਾਰੇ ਜਾਗਰੂਕ ਕੀਤਾ ਜਾਵੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media