ਚੌਕ ਮਹਿਤਾ, 2 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਅਜ ਪਰਿਵਾਰ ਸਮੇਤ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲਿਆ ਹਾਸਲ ਕੀਤਾ। ਐਡਵੋਕੇਟ ਸਿਆਲਕਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਜ਼ਿੰਮੇਵਾਰੀ ਸੌਂਪਣ ਲਈ ਬਾਬਾ ਹਰਨਾਮ ਸਿੰਘ ਖ਼ਾਲਸਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ।ਉਹਨਾਂ ਯਕੀਨ ਦਿਵਾਇਆ ਕਿ ਦਮਦਮੀ ਟਕਸਾਲ ਅਤੇ ਪੰਥ ਦੀਆਂ ਆਸਾਂ ਉਮੀਦਾਂ ’ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰੇਗਾ।ਸੌਂਪੀ ਗਈ ਜ਼ਿੰਮੇਵਾਰੀ ਅਤੇ ਪੰਥਕ ਹਿਤਾਂ ਲਈ ਤਨਦੇਹੀ ਤੇ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਐਡਵੋਕੇਟ ਸਿਆਲਕਾ ਬਚਪਨ ਤੋਂ ਹੀ ਦਮਦਮੀ ਟਕਸਾਲ ਨਾ ਜੁੜੇ ਆ ਰਹੇ ਹਨ। ਉਹ ਨਾ ਕੇਵਲ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਰਹੇ ਹਨ ਸਗੋਂ ਧਾਰਮਿਕ ਅਤੇ ਰਾਜਸੀ ਖੇਤਰ ਤੋਂ ਇਲਾਵਾ ਪੰਥਕ ਹਿਤਾਂ ਲਈ ਕਾਨੂੰਨੀ ਖੇਤਰ ਵਿੱਚ ਵੀ ਉਹਨਾਂ ਦਾ ਅਹਿਮ ਯੋਗਦਾਨ ਰਿਹਾ ਹੈ।ਭਾਈ ਸਿਆਲਕਾ ਸਿੱਖ ਮਾਮਲਿਆਂ ਪ੍ਰਤੀ ਅਦਾਲਤਾਂ ’ਚ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਹਨ। ਜਿਨਾਂ ਉਪਰੇਸ਼ਨ ਬਲੈਕ ਥੈਡਰ ਦੌਰਾਨ ਗਿ੍ਰਫ਼ਤਾਰ ਹੋਏ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਾਉਣ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਮੇਤ ਉਹਨਾਂ ਦੇ 7 ਸਾਥੀਆਂ ਨੂੰ ਪੁਲੀਸ ਵਲੋਂ ਲਾਪਤਾ ਕਰ ਕੇ ਸ਼ਹੀਦ ਕਰਨ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ, ਬਦਨਾਮ ਨਿਹੰਗ ਅਜੀਤ ਸਿੰਘ ਪੂਹਲਾ ਕੇਸ ਅਤੇ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ਹਮਲੇ ਸਮੇਂ ਜੋਧਪੁਰ ਜੇਲ ’ਚ ਨਜ਼ਰਬੰਦ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਲੰਮੇ ਸੰਘਰਸ਼ ਨਾਲ ਉਹਨਾਂ ਨੂੰ ਮੁਆਵਜ਼ਾ ਦਿਵਾਉਣ ਦਾ ਕੇਸ ਜਿੱਤਿਆ।ਉਹਨਾਂ ਆਸ ਪ੍ਰਗਟ ਕੀਤੀ ਕਿ ਭਾਈ ਸਿਆਲਕਾ ਪੰਥਕ ਸੇਵਾਵਾਂ ਪ੍ਰਤੀ ਹੋਰ ਗਤੀ ਨਾਲ ਕੰਮ ਕਰਨਗੇ। ਇਸ ਮੌਕੇ ਭਾਈ ਅਜੈਬ ਸਿੰਘ ਅਭਿਆਸੀ, ਸਰਪੰਚ ਬਲਵਿੰਦਰ ਸਿੰਘ ਸਿਆਲਕਾ, ਬਾਬਾ ਜੀਵਾ ਸਿੰਘ, ਬਾਬਾ ਅਜੀਤ ਸਿੰਘ, ਜਥੇ: ਸੁਖਦੇਵ ਸਿੰਘ, ਭਾਈ ਜਰਨੈਲ ਸਿੰਘ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਪ੍ਰਨਾਮ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਸੁਖਦੇਵ ਸਿੰਘ ਖੱਬੇ ਰਾਜਪੂਤਾਂ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਹਾਜ਼ਰ ਸਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media