ਪੱਟੀ, 3 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਡਾ. ਐਸ.ਪੀ ਸਿੰਘ ਉਬਰਾਏ ਐਮ.ਡੀ ਸਰਬੱਤ ਦਾ ਭਲਾ ਟਰਸੱਟ ਵੱਲੋ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਨੂੰ
ਕਮਰਸ਼ੀਅਲ ਆਰ.ਓ ਸਿਸਟਮ ਭੇਟ ਕੀਤਾ ਗਿਆ।ਜਿਸ ਦਾ ਉਦਘਾਟਨ ਜੱਸਾ ਸਿੰਘ ਸੰਧੂ ਪ੍ਰਧਾਨ ਉਤਰੀ ਭਾਰਤ ਨੇ ਕੀਤਾ।ਪ੍ਰਧਾਨ ਜੱਸਾ ਸਿੰਘ ਨੇ ਕਿਹਾ ਕਿ ਟਰਸੱਟ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਧੀਆ ਤੇ ਸਾਫ ਸੁਥਰਾ ਪਾਣੀ ਪੀਣ ਲਈ ਉਕਤ ਆਰ.ਓ ਸਿਸਟਮ ਦਿੱਤੇ ਜਾ ਰਹੇ ਹਨ ਤਾਂ ਕਿ ਸਕੂਲੀ ਬੱਚਿਆਂ ਪਾਣੀ ਤੋ ਹੋਣ ਵਾਲੀਆਂ ਬੀਮਾਰੀਆਂ ਤੋ ਬਚਾਅ ਹੋ ਸਕੇ।ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਸੁਖਦੀਪ ਸਿੰਘ ਪ੍ਰਧਾਨ, ਯਾਦਵਿੰਦਰ ਸਿੰਘ ਜਰਨਲ ਸਕੱਤਰ, ਪਲਵਿੰਦਰ ਸਿੰਘ, ਪ੍ਰਿੰ: ਰੁਪਿੰਦਰ ਕੌਰ ਤੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media