ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਾਬਕਾ ਕੌਂਸਲਰ ਤੇ ਅਕਾਲੀ ਆਗੂ ਸਵ:
ਮਨਮੋਹਨ ਸਿੰਘ ਟੀਟੂ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ।ਉਪਰੰਤ ਸ਼ਹੀਦ ਊਧਮ ਸਿੰਘ ਹਾਲ ਗੇਟ ਭਗਤਾਂ ਵਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗ ਦੌਰਾਨ ਵੈਰਾਗਮਈ ਕੀਰਤਨ ਹੋਇਆ ਅਤੇ ਅੰਤਿਮ ਅਰਦਾਸ ਉਪਰੰਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਤੇ ਧਾਰਮਿਕ ਸਖਸ਼ੀਅਤਾਂ ਵਲੋਂ ਇਸ ਵਿਛੜੀ ਹੋਈ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਹਲਕਾ ਅੰਮ੍ਰਿਤਸਰ ਦੱਖਣੀ ਦੀ ਨਗਰ ਨਿਗਮ ਵਾਰਡ ਨੰਬਰ 42 ਦੇ ਸਾਬਕਾ ਕੌਂਸਲਰ ਸਵ: ਮਨਮੋਹਨ ਸਿੰਘ ਟੀਟੂ ਨੂੰ ਸ਼ਰਧਾਂਜਲੀ ਦਿੰਦਿਆਂ ਜਿਲ੍ਹਾ ਅਕਾਲੀ ਜਥਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਇਸ ਦੁੱਖਦਾਈ ਵਿਛੋੜੇ ਨਾਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਕਾਂਗਰਸੀ ਆਗੂ ਨਵਦੀਪ ਸਿੰਘ ਗੋਲਡੀ ਨੇ ਟੀਟੂ ਵਲੋਂ ਸਮਾਜ ਸੇਵਾ ਵਿਚ ਪਾਏ ਯੋਗਦਾਨ ਨੂੰ ਅਹਿਮ ਦੱਸਿਆ।ਇਸ ਤੋਂ ਇਲਾਵਾ ਉਪਕਾਰ ਸਿੰਘ ਸੰਧੂ, ਭਾਈ ਰਾਮ ਸਿੰਘ ਤੇ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਗਗਨਦੀਪ ਸਿੰਘ ਜੱਜ ਜਨਰਲ ਸਕੱਤਰ ਅਕਾਲੀ ਦਲ, ਸੂਬਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇਵਾਲ, ਪ੍ਰਿੰਸੀਪਲ ਪਰਮਵੀਰ ਸਿੰਘ ਮੱਤੇਵਾਲ ਆਦਿ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ।ਵੱਖ-ਵੱਖ ਰਾਜਨੀਤਕ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਮਨਮੋਹਨ ਸਿਘ ਟੀਟੂ ਦੇ ਸਪੁੱਤਰ ਕਰਨਦੀਪ ਸਿੰਘ ਨੂੰ ਦਸਤਾਰ ਭੇਂਟ ਕੀਤੀ ਗਈ।
ਇਸ ਮੌਕੇ ਹੋਰਨਾ ਤੋਂ ਇਲਾਵਾ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਮਰੀਕ ਸਿੰਘ ਭੂਰੀ ਵਾਲੇ, ਅਵਤਾਰ ਸਿੰਘ ਟੱਰਕਾਂ ਵਾਲਾ, ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ ਤੇ ਬਾਵਾ ਸਿੰਘ ਗੁਮਾਨਪੁਰਾ, ਜਥੇ: ਤਰਲੋਚਨ ਸਿੰਘ ਮੱਤੇਵਾਲ, ਜਥੇ: ਪੂਰਨ ਸਿੰਘ ਮੱਤੇਵਾਲ, ਪਰਮਜੀਤ ਸਿੰਘ, ਪਲਵਿੰਦਰ ਸਿੰਘ ਰਾਣਾ, ਪ੍ਰਿਤਪਾਲ ਸਿੰਘ ਲਾਲੀ, ਮਹਾਂਵੀਰ ਸਿੰਘ ਸੁਲਤਾਨਵਿੰਡ, ਇਕਬਾਲ ਸਿੰਘ ਸ਼ੈਰੀ, ਜਤਿੰਦਰ ਸਿੰਘ ਮੋਤੀ ਭਾਟੀਆ, ਸਾਬਕਾ ਕੌਂਸਲਰ ਅਮਰਜੀਤ ਸਿੰਘ ਭਾਟੀਆ, ਸਮਸ਼ੇਰ ਸਿੰਘ ਸ਼ੇਰਾ, ਸੁਰਿੰਦਰ ਸਿੰਘ ਸੁਲਤਾਨਵਿੰਡ, ਅਮਰੀਕ ਸਿੰਘ ਲਾਲੀ, ਕਵਲਨੈਨ ਸਿੰਘ ਗੁੱਲੂ, ਅਮਰਬੀਰ ਸਿੰਘ ਢੋਟ, ਦਰਸ਼ਨ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ, ਕੁਲਦੀਪ ਸਿੰਘ ਪੰਡੋਰੀ, ਰਵੇਲ ਸਿੰਘ, ਮਨਜੀਤ ਸਿੰਘ ਮੰਜਿਲ, ਚੇਅਰਮੈਨ ਗੁਰਮੇਜ ਸਿੰਘ, ਰਾਮਗੜੀਆ ਵੈਲਫੇਅਰ ਬੋਰਡ ਦੇ ਸਾਬਕਾ ਉਪ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਹਰਜੀਤ ਸਿੰਘ, ਦੀਪ ਸਿੰਘ ਕੰਬੋਜ਼ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸ਼ਹਿਰੀ ਹਾਜਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media