Saturday, August 15, 2026

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਡੀ.ਈ.ਓ (ਐਲੀਮੈਂਟਰੀ) ਨੂੰ ਮੰਗ ਪੱਤਰ

ਬਠਿੰਡਾ, 4 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ PPN0412201702’ਚ ਨਾ ਭੇਜੇ ਜਾਣ ਕਾਰਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਬੈਨਰ ਹੇਠ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਠਿੰਡਾ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜਲਦੀ ਪੱਤਰ ਜਾਰੀ ਕੀਤੇ ਜਾਣ ਤਾਂ ਜੋ ਉਹ ਛੋਟੇ ਬੱਚਿਆਂ ਨੂੰ ਸਿੱਖਿਅਤ ਕਰ ਸਕਣ।ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਜਿਲ੍ਹਾ ਇੰਚਾਰਜ ਚਰਨਜੀਤ ਕੌਰ ਮਾਨਸਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਤੇ ਸਮਾਜਿਕ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋ ਇਕ ਸਾਂਝਾ ਪੱਤਰ ਜਾਰੀ ਕੀਤਾ ਗਿਆ ਹੈ ਕਿ ਆਂਗਣਵਾੜੀ ਸੈਂਟਰ ਪਹਿਲਾਂ ਦੀ ਤਰ੍ਹਾਂ ਚੱਲਣਗੇ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਕੇਂਦਰਾਂ ਵਿਚ ਜਾ ਕੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਦੇਣਗੇ, ਪਰ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਸੈਂਟਰਾਂ ’ਚ ਬੱਚੇ ਭੇਜਣ ਤੋਂ ਨਾਂਹ ਕਰ ਰਹੇ ਹਨ ਹਾਲਾਂਕਿ ਉਹ ਪੰਜਾਬ ਸਰਕਾਰ ਅਤੇ ਆਂਗਣਵਾੜੀ ਵਰਕਰਾਂ ਵਿਚਾਲੇ ਹੋਏ ਸਮਝੌਤੇ ਬਾਅਦ ਹੀ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚੋਂ ਛੋਟੇ ਬੱਚੇ ਲੈਣ ਗਈਆਂ ਸਨ।ਜਿਸ ਕਾਰਨ ਉਨ੍ਹਾਂ ਨੂੰ ਬਿਨ੍ਹਾਂ ਬੱਚਿਆਂ ਤੋਂ ਆਂਗਣਵਾੜੀ ਸੈਂਟਰ ਚਲਾਉਣੇ ਔਖੇ ਹੋ ਜਾਣਗੇ।ਉਨ੍ਹਾਂ ਕਿਹਾ ਕਿ ਅਜਿਹਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਵੀ ਕਾਫ਼ੀ ਨੁਕਸਾਨ ਹੋਵੇਗਾ ਕਿਉਂਕਿ ਪਹਿਲਾਂ ਹੀ 2 ਮਹੀਨੇ ਚੱਲੇ ਸੰਘਰਸ਼ ਦੇ ਕਾਰਨ ਸੂਬੇ ਭਰ ਦੇ ਆਂਗਣਵਾੜੀ ਸੈਂਟਰਾਂ ਵਿਚ ਪੜ੍ਹ ਰਹੇ ਬੱਚਿਆਂ ਨੂੰ ਪੜ੍ਹਾਈ ਪੱਖੋ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ।ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਅਧਿਆਪਕਾਂ ਨੂੰ ਹੁਕਮ ਜਾਰੀ ਕੀਤੇ ਜਾਣ ਕਿ ਉਹ ਸਰਕਾਰੀ ਸਕੂਲਾਂ ਵਿਚ ਦਾਖ਼ਲ ਕੀਤੇ ਛੋਟੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿਚ ਭੇਜਣ।ਇਸ ਮੌਕੇ ਜਸਪਾਲ ਕੌਰ ਜੋਧਪੁਰ, ਸੰਤੋਸ਼ ਬਠਿੰਡਾ, ਅਮਰਜੀਤ ਜੋਧਪੁਰ, ਨੀਸ਼ਾ ਬਠਿੰਡਾ, ਦਿਆ ਬਠਿੰਡਾ, ਪਰਮਜੀਤ ਕੌਰ, ਮੀਨਾ ਮਿੱਤਲ, ਜਸਵੀਰ ਕੌਰ ਜੱਸੀ, ਬਲਵੀਰ ਕੌਰ ਫੂਸ ਮੰਡੀ, ਆਦਿ ਮੌਜੂਦ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply