Friday, March 27, 2026

ਖਾਲਸਾ ਕਾਲਜ ਦੇ ‘ਸਿੱਖ ਇਤਿਹਾਸ ਅਤੇ ਖੋਜ ਵਿਭਾਗ’ ਦੇ ਇੰਚਾਰਜ ਵਜੋਂ ਡਾ. ਕੁਲਦੀਪ ਸਿੰਘ ਨੇ ਸੰਭਾਲਿਆ ਅਹੁੱਦਾ

PPN0412201720ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਆਦੇਸ਼ ਮੁਤਾਬਕ ਖਾਲਸਾ ਕਾਲਜ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਕੁਲਦੀਪ ਸਿੰਘ ਨੇ ‘ਸਿੱਖ ਇਤਿਹਾਸ ਅਤੇ ਖੋਜ ਵਿਭਾਗ’ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ ‘ਸਿੱਖ ਇਤਿਹਾਸ ਅਤੇ ਖੋਜ ਵਿਭਾਗ’ ਦਾ ਸ਼ਾਨਾਂਮੱਤਾ ਇਤਿਹਾਸ ਹੈ।ਇਸ ਦੀ ਲਾਇਬ੍ਰਰੇਰੀ ਦੁਰਲੱਭ ਖਰੜਿਆਂ ਅਤੇ ਪੁਸਤਕਾਂ ਦੇ ਅਥਾਹ ਭੰਡਾਰ ਨਾਲ ਭਰਪੂਰ ਹੈ।ਇਸ ’ਚ ਖੋਜ ਪ੍ਰੋਜੈਕਟਾਂ ਲਈ ਲੋੜੀਂਦੀ ਹਰ ਆਧੁਨਿਕ ਸੁਵਿਧਾ ਮੌਜੂਦ ਹੈ।ਇਸ ਵਿਭਾਗ ਦੇ ਪਹਿਲੇ ਮੁਖੀ ਪ੍ਰਸਿੱਧ ਇਤਿਹਾਸਕਾਰ ਡਾ. ਗੰਡਾ ਸਿੰਘ ਸਨ।ਕ੍ਰਿਪਾਲ ਸਿੰਘ ਇਤਿਹਾਸਕਾਰ ਅਤੇ ਡਾ. ਦਵਿੰਦਰ ਸਿੰਘ ਵਿਦਿਆਰਥੀ ਦੀ ਇਸ ਵਿਭਾਗ ਨੂੰ ਵਡਮੁੱਲੀ ਦੇਣ ਹੈ।ਇਸ ਮੌਕੇ ਉਨ੍ਹਾਂ ਨੇ ਸਿੱਖ ਇਤਿਹਾਸ ਨਾਲ ਸਬੰਧਿਤ ਖੋਜ ਪ੍ਰਤੀ ਕਾਲਜ ਦੀ ਪ੍ਰਤੀਬੱਧਤਾ ਨੂੰ ਵੀ ਦੁਹਰਾਇਆ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਡਾ. ਕੁਲਦੀਪ ਸਿੰਘ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਉਪਰੰਤ ਆਪਣਾ ਅਹੁਦਾ ਸੰਭਾਲਣ ’ਤੇ ਡਾ. ਕੁਲਦੀਪ ਸਿੰਘ ਨੇ ਆਨਰੇਰੀ ਸਕੱਤਰ ਛੀਨਾ ਅਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦਿਆਂ ਵਿਭਾਗ ਦੀਆਂ ਅਮੀਰ ਪ੍ਰੰਪਰਾਵਾਂ ਨੂੰ ਕਾਇਮ ਰੱਖਣਗੇ।ਇਸ ਮੌਕੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਲਾਇਬ੍ਰੇਰੀਅਨ ਸੁਖਦੇਵ ਸਿੰਘ, ਪ੍ਰੋ. ਅਵਤਾਰ ਸਿੰਘ, ਪ੍ਰੋ. ਗੁਰਬਖਖਸ਼ ਸਿੰਘ, ਪ੍ਰੋ. ਹੀਰਾ ਸਿੰਘ, ਪ੍ਰੋ. ਭੁਪਿੰਦਰ ਸਿੰਘ, ਪ੍ਰੋ. ਪਰਮਿੰਦਰ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਕੰਵਲਜੀਤ ਸਿੰਘ, ਪ੍ਰੋ. ਜਸਬੀਰ ਸਿੰਘ ਆਦਿ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply