Saturday, March 28, 2026

ਕਾਂਗਰਸ ਨੂੰ ਝਟਕਾ – ਕਾਂਗਰਸੀ ਟਿਕਟ ਦਾ ਪ੍ਰਮੁੱਖ ਦਾਅਵੇਦਾਰ ਪੰਡੋਰੀ ਅਕਾਲੀ ਦਲ `ਚ ਸ਼ਾਮਲ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ  – ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅੱਜ ਅੰਮ੍ਰਿਤਸਰ ਵਿੱਚ ਉਸ ਸਮੇਂ ਵੱਡਾ ਝਟਕਾ

ਇੰਦਰਜੀਤ ਸਿੰਘ ਪੰਡੋਰੀ ਨੂੰ ਸਿਰੋਪਾ ਭੇਟ ਕਰ ਕੇ ਅਕਾਲੀ ਦਲ `ਚ ਸ਼ਾਮਲ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਅਤੇ ਹਾਜਰ ਹਨ ਰਣਜੀਤ ਸਿੰਘ ਬ੍ਰਹਮਪੁਰਾ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹੋਰ ਆਗੂ।
ਇੰਦਰਜੀਤ ਸਿੰਘ ਪੰਡੋਰੀ ਨੂੰ ਸਿਰੋਪਾ ਭੇਟ ਕਰ ਕੇ ਅਕਾਲੀ ਦਲ `ਚ ਸ਼ਾਮਲ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਅਤੇ ਹਾਜਰ ਹਨ ਰਣਜੀਤ ਸਿੰਘ ਬ੍ਰਹਮਪੁਰਾ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹੋਰ ਆਗੂ।

ਲੱਗਾ, ਜਦ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਖਾਸਮਖਾਸ ਇੰਦਰਜੀਤ ਸਿੰਘ ਪੰਡੋਰੀ ਪਾਰਟੀ ਵਲੋਂ ਟਿਕਟ ਨਾ ਮਿਲਣ `ਤੇ ਨਰਾਜ਼ਗੀ ਦੇ ਚੱਲਦਿਆਂ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਹਲਕਾ ਦੱਖਣੀ ਦੀ ਵਾਰਡ ਨੰ: 37 ਤੋਂ ਕਾਂਗਰਸੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਕਾਂਗਰਸੀ ਨੇਤਾ ਇੰਦਰਜੀਤ ਸਿੰਘ ਪੰਡੋਰੀ, ਅੰਮ੍ਰਿਤਸਰ `ਚ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਗ੍ਰਹਿ ਵਿਖੇ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿਥੇ ਉੱਘੇ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਸਿਰੋਪਾ ਭੇਟ ਕਰ ਕੇ ਉਨਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।ਇਸ ਸਮੇਂ ਬਿਕਰਮ ਮਜੀਠੀਆ ਨੇ ਇੰਦਰਜੀਤ ਸਿੰਘ ਪੰਡੋਰੀ ਨੂੰ ਵਾਰਡ ਨੰਬਰ 37 ਤੋਂ ਅਕਾਲੀ ਦਲ ਦੀ ਟਿਕਟ ਦੇਣ ਦਾ ਐਲਾਨ ਕੀਤਾ।ਇਸ ਮੌਕੇ ਤਰਨ ਤਾਰਨ ਤੋਂ ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ, ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਿਆਸੀ ਸਕੱਤਰ ਮਜੀਠੀਆ ਤਲਬੀਰ ਸਿੰਘ ਗਿੱਲ, ਸ਼ੋ੍ਰਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਵਾਰਡ ਪ੍ਰਧਾਨ ਗੁਰਦਿਆਲ ਸਿੰਘ, ਦਰਸ਼ਨ ਸਿੰਘ ਸੁਲਤਾਨਵਿੰਡ, ਹਜ਼ਾਰਾ ਸਿੰਘ ਅਮੀਸ਼ਾਹ ਆਦਿ ਹਾਜ਼ਰ ਸਨ।
ਕਾਂਗਰਸ ਦਾ ਹੱਥ ਛੱਡ ਕੇ ਅਕਾਲੀ ਬਣੇ ਇੰਦਰਜੀਤ ਸਿੰਘ ਪੰਡੋਰੀ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਦੀ ਤਨਦੇਹੀ ਨਾਲ ਸੇਵਾ ਕੀਤੀ ਹੈ ਅਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕੀਤੀ।ਪੰਡੋਰੀ ਨੇ ਕਿਹਾ ਕਿ ਉਹ ਪੱਛੜੀ ਸ਼ੇ੍ਰਣੀਆਂ ਲਈ ਰਾਖਵੀਂ ਨਗਰ ਨਿਗਮ ਵਾਰਡ ਨੰ: 37 ਤੋਂ ਇਕੱਲੇ ਦਾਅਵੇਦਾਰ ਸਨ, ਪਰ ਵੱਡਾ ਸਰਮਾਏਦਾਰ ਨਾ ਹੋਣ ਕਰਕੇ ਉਨਾਂ ਨੂੰ  ਟਿਕਟ ਅਲਾਟ ਨਹੀਂ ਕੀਤੀ ਗਈ।ਪੰਡੋਰੀ ਨੇ ਕਿਹਾ ਕਿ ਸਾਲ 2007 ਅਤੇ 2012 ਦੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਟਿਕਟ ਤੋਂ ਨਾਂਹ ਕੀਤੀ ਗਈ ਸੀ।ਅਕਾਲੀ ਦਲ ਵਲੋਂ ਟਿਕਟ ਦੇਣ `ਤੇ ਪੰਡੋਰੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply