Tuesday, November 24, 2026

ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

PPN0512201706ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਾਬਾ ਗੁਰਬਖ਼ਸ਼ ਸਿੰਘ ਨੇ ਅਹਿਮਦ ਸ਼ਾਹ ਅਬਦਾਲੀ ਦੀ ਤੀਹ ਹਜ਼ਾਰ ਫ਼ੌਜ ਦਾ ਮੁਕਾਬਲਾ ਆਪਣੇ ਕੇਵਲ ਕੁਝ ਕੁ ਸਾਥੀਆਂ ਨਾਲ ਕੀਤਾ।ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਇਤਿਹਾਸ ਸ਼ਹਾਦਤਾਂ ਦੀ ਅਦੁੱਤੀ ਦਾਸਤਾਨ ਹੈ, ਜਿਸ ਦਾ ਮੁਕਾਬਲਾ ਦੁਨੀਆਂ ਦੇ ਇਤਿਹਾਸ ਵਿਚ ਹੋਰ ਕਿਧਰੇ ਨਹੀਂ ਮਿਲਦਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply