Wednesday, March 11, 2026

ਚੀਫ ਖਾਲਸਾ ਦੀਵਾਨ ਨੇ ਮਨਾਇਆ ਭਾਈ ਸਾਹਿਬ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ  ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ PPN0612201709ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਅਤੇ ਪੰਜਾਬੀ ਸਾਹਿਤ ਦੇ ਆਧੁਨਿਕ ਕਾਵਿ ਦੇ ਮੋਢੀ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਕਲਗੀਧਰ ਆਡੀਟੋਰੀਅਮ ਵਿਖੇ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਡਾ: ਜਸਬੀਰ ਸਿੰਘ ਸਾਬਰ (ਚੀਫ ਖਾਲਸਾ ਦੀਵਾਨ ਵਲੋਂ ਪ੍ਰਕਾਸ਼ਿਤ ਪੇਪਰ ਨਿਰਗੁਣੀਆਰਾ ਤੇ ਖਾਲਸਾ ਅੇਡਵੋਕੇਟ ਦੇ ਸੰਪਾਦਕ  ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁੱਖੀ) ਮੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਤੌਰ ਤੇ ਪੁੱਜੇ।ਪ੍ਰੋਗਰਾਮ ਦੌਰਾਨ ਛੇਵਂੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੇ ਕਾਵਿ ਉਚਾਰਨ, ਨੌਵੀਂ ਤੇ ਦਸਵੀਂ ਜਮਾਤ ਦੇ ਭਾਸ਼ਣ ਮੁਕਾਬਲੇ ਅਤੇ ਗਿਆਰਵੀਂ-ਬਾਰਵੀਂ ਦੇ ਵਿਦਿਆਰਥੀਆਂ ਦੇ ਪੋਟਰੇਟ ਬਨਾਉਣ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਭਾਈ ਸਾਹਿਬ ਦੁਆਰਾ ਰਚਿਤ ਕਵਿਤਾਵਾਂ ਬੜੇ ਉਤਸ਼ਾਹ ਅਤੇ ਜੋਸ਼ ਨਾਲ ਪੇਸ਼ ਕੀਤੀਆਂ।ਪਹਿਲਾ, ਦੂਜਾ, ਤੀਜਾ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਨੇੇ ਭਾਈ ਵੀਰ ਸਿੰਘ ਦੇ ਜੀਵਨ, ਉਹਨਾਂ ਦੀਆਂ ਰਚਨਾਵਾਂ, ਉਹਨਾਂ ਦੀ ਸ਼ਖਸੀਅਤ ਅਤੇ ਉਹਨਾਂ ਦੁਆਰਾ ਕੀਤੇ ਗਏ ਵੱਖ-ਵੱਖ ਮਹੱਤਵਪੂਰਨ ਕਾਰਜਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਭਾਈ ਸਾਹਿਬ ਵਰਗੀ ਅਦੁੱਤੀ ਸ਼ਖਸੀਅਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਵਿਸ਼ਵ ਪੱਧਰ `ਤੇ ਉਨ੍ਹਾਂ ਦੀ ਇੱਕ ਨਿਵੇਕਲੀ ਪਹਿਚਾਣ ਦੀ ਗੱਲ ਕੀਤੀ ।ਉਨ੍ਹਾਂ ਕਿਹਾ ਕਿ ਕੁਦਰਤ ਪੇ੍ਰਮੀ ਭਾਈ ਸਾਹਿਬ ਆਪਣੀਆਂ ਰਚਨਾਵਾਂ ਨਾਲ ਹਮੇਸ਼ਾਂ ਹੀ ਜਿਊਂਦੇ ਰਹਿਣਗੇ।ਭਾਈ ਵੀਰ ਸਿੰਘ ਨਾ ਕੇਵਲ ਇੱਕ ਮਹਾਨ ਬੁੱਧੀਜੀਵੀ ਅਤੇ ਸਾਹਿਤਕਾਰ ਸਨ, ਸਗੋਂ ਸਿੱਖੀ ਦੇ ਲਈ ਇੱਕ ਚਾਨਣ ਮੁਨਾਰਾ ਵੀ ਬਣੇ।ਉਨ੍ਹਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਸੰਸਥਾਵਾਂ ਅੱਜ ਵੀ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹਨ।ਵੱਖਵੱਖ ਮੁਕਾਬਲਿਆਂ ਦੇ ਜੇਤੂ  ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦਿਆਂ ਆਪਣੇ ਵਲੋਂ ਨਕਦ ਇਨਾਮ ਵੀ ਦਿੱਤੇ ।
ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਸੀਨੀਅਰ ਸੈਕਸ਼ਨ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਨਰੂਲਾ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ, ਪੰਜਾਬੀ ਅਧਿਆਪਕਾ ਸ਼੍ਰੀਮਤੀ ਜਤਿੰਦਰਪਾਲ ਕੌਰ ਅਤੇ ਰਾਜਬੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਅੰਡਰ ਸੈਕਟਰੀ ਅਜੀਤ ਸਿੰਘ, ਸ਼੍ਰੀਮਤੀ ਮੰਜੂ ਸਪਰਾ, ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।ਸਕੂਲ ਦੇ ਮੈਂਬਰ ਇੰਚਾਰ ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply