ਜੰਡਿਆਲਾ ਗੁਰੂ, 6 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਭਾਵੇ ਕਿ ਪੰਜਾਬ ਸਰਕਾਰ ਵਲੋਂ ਪੱਤਰਕਾਰ ਭਾਈਚਾਰੇ ਨੂੰ ਟੋਲ ਟੈਕਸ ਬੈਰੀਅਰ ਤੇ ਪਰਚੀ
ਮੁਆਫ ਦੀ ਸਹੂਲਤ ਦਿੱਤੀ ਹੋਈ ਹੈ, ਪਰ ਪੰਜਾਬ ਵਿਚ ਹੀ ਪੰਜਾਬ ਸਰਕਾਰ ਦੇ ਹੁਕਮ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਪੱਤਰਕਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਜਦ ਉਹ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਿਸ ਆਪਣੇ ਘਰ ਕਾਰ ਰਾਹੀਂ ਟਾਂਗਰਾ ਜਾ ਰਹੇ ਸਨ ਤਾਂ ਰਸਤੇ ਵਿਚ ਨਿੱਝਰ ਪੁਰਾ ਟੋਲ ਬੈਰੀਅਰ ਤੇ ਜਦ ਉਹਨਾਂ ਨੇ ਬੈਰੀਅਰ ਤੇ ਸ਼ਨਾਖਤੀ ਕਾਰਡ ਦਿਖਾ ਕੇ ਪੱਤਰਕਾਰ ਦੱਸਿਆ ਤਾਂ ਮੌਕੇ `ਤੇ ਕੈਬਿਨ ਵਿਚ ਬੈਠੇ ਕਰਮਚਾਰੀ ਨੇ ਸੁਖਦੇਵ ਸਿੰਘ ਸਮੇਤ ਪੱਤਰਕਾਰ ਭਾਈਚਾਰੇ ਨੂੰ ਵੀ ਮੰਦੀ ਸ਼ਬਦਾਵਲੀ ਬੋਲਣੀ ਸ਼ੁਰੂ ਕਰ ਦਿੱਤੀ।ਉਨਾਂ ਕਿਹਾ ਕਿ ਜਦ ਇਸ ਸਬੰਧੀ ਉਨਾਂ ਨੇ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ (ਰਜਿ) ਨੂੰ ਸੂਚਿਤ ਕੀਤਾ ਤਾਂ ਪ੍ਰੈਸ ਕਲੱਬ 25-30 ਮੈਂਬਰ ਪ੍ਰਧਾਨ ਦੀ ਰਹਿਨੁਮਾਈ ਹੇਠ ਮੌਕੇ ਤੇ ਪਹੁੰਚ ਗਏ ਅਤੇ ਕਲੱਬ ਦੇ ਚੇਅਰਮੈਨ ਸੁਨੀਲ ਦੇਵਗਨ ਅਤੇ ਸੁਰਿੰਦਰ ਕੁਮਾਰ ਨੇ ਟੋਲ ਬੈਰੀਅਰ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਇਕ ਵਾਰ ਫਿਰ ਅਧਿਕਾਰੀਆਂ ਵਲੋਂ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਜਿਸ ਤੋ ਬਾਅਦ ਕਲੱਬ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਦੀਪ ਸਿੰਘ ਵਲੋਂ ਕਾਨੂੰਨ ਦਾ ਪਾਠ ਪੜ੍ਹਾਉਂਦੇ ਹੋਏ ਟੋਲ ਟੈਕਸ ਦੇ ਸੀਨੀਅਰ ਅਧਿਕਾਰੀਆਂ ਕੋਲੋ ਪੁਛਿਆ ਕਿ ਕਿਸ ਦੀ ਮਨਜ਼ੂਰੀ ਨਾਲ ਇਹ ਟੋਲ ਟੈਕਸ ਗੈਰ ਕਾਨੂੰਨੀ ਤੌਰ ਤੇ ਚੱਲ ਰਿਹਾ ਹੈ? ਪੱਤਰਕਾਰ ਸੁਖਦੇਵ ਸਿੰਘ ਅਨੁਸਾਰ ਜਦ ਐਡਵੋਕੇਟ ਨੇ ਆਰ.ਟੀ.ਆਈ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਇਸ ਟੋਲ ਟੈਕਸ ਦੀ ਮਿਆਦ ਖਤਮ ਹੋ ਚੁੱਕੀ ਹੈ।ਜਿਸ ਤੋ ਬਾਅਦ ਟੋਲ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲੇ ਕਰਮਚਾਰੀ ਅਤੇ ਅਧਿਕਾਰੀਆਂ ਨੇ ਮੌਕੇ `ਤੇ ਪਹੁੰਚੇ ਐਸ.ਐਚ.ਓ ਹਰਪਾਲ ਸਿੰਘ, ਡੀ.ਐਸ.ਪੀ ਟਰੇਨਿਗ ਮਨਿੰਦਰਪਾਲ ਸਿੰਘ ਦੀ ਹਾਜਰੀ ਵਿਚ ਸਮੂਹ ਪੱਤਰਕਾਰ ਭਾਈਚਾਰੇ ਕੋਲੋਂ ਮੁਆਫੀ ਮੰਗੀ।ਸੁਖਦੇਵ ਨੇ ਦੱਸਿਆ ਕਿ ਇਸ ਸਮੇਂ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਟੋਲ ਟੈਕਸ ਬੈਰੀਅਰ ਦੇ ਅਧਿਕਾਰੀਆਂ ਨੂੰ ਤਾੜਨਾ ਦਿੰਦੇ ਹੋਏ ਕਿਹਾ ਕਿ ਅਗਰ ਉਹਨਾਂ ਨੇ ਫਿਰ ਪੱਤਰਕਾਰ ਭਾਈਚਾਰੇ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਤਾਂ ਇਸ ਦਾ ਨਤੀਜਾ ਉਹਨਾਂ ਨੂੰ ਆਪ ਭੁਗਤਣਾ ਪਵੇਗਾ।
ਇਸ ਸਬੰਧੀ ਐਸ.ਐਚ.ਓ ਹਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਦੋਹਾਂ ਧਿਰਾਂ ਨੂੰ ਬਿਠਾ ਕੇ ਰਾਜ਼ੀਨਾਮਾ ਕਰਵਾ ਦਿਤਾ ਗਿਆ ਹੈ।ਇਸ ਮੌਕੇ ਪਹੁੰਚੇ ਪੱਤਰਕਾਰ ਭਾਈਚਾਰੇ ਵਿਚ ਕੁਲਦੀਪ ਸਿੰਘ ਭੁੱਲਰ ਸੀਨੀਅਰ ਮੀਤ ਪ੍ਰਧਾਨ, ਸਰਬਜੀਤ ਜੰਜੂਆ ਮੁੱਖ ਸਲਾਹਕਾਰ, ਹਰਿੰਦਰਪਾਲ ਸਿੰਘ, ਵਰੁਣ ਸੋਨੀ, ਅੰਗਰੇਜ ਸੂਰੀ, ਸੰਦੀਪ ਜੈਨ, ਕੰਵਲਜੀਤ ਸਿੰਘ ਜੋਧਾਨਗਰੀ, ਰਾਜੇਸ਼ ਭੰਡਾਰੀ, ਜਸਬੀਰ ਸਿੰਘ ਮਾਨਾਵਾਲਾ, ਸੁਖਚੈਨ ਸਿੰਘ, ਕੰਵਲਜੀਤ ਸਿੰਘ ਲਾਡੀ, ਪ੍ਰਗਟ ਸਿੰਘ, ਰਾਕੇਸ਼ ਕੁਮਾਰ, ਕੀਮਤੀ ਜੈਨ, ਬਲਵਿੰਦਰ ਸਿੰਘ, ਸਤਪਾਲ ਸਿੰਘ, ਗੁਲਸ਼ਨ ਵਿਨਾਇਕ, ਅਮਰਦੀਪ ਸਿੰਘ ਆਦਿ ਮੌਜੂਦ ਸਨ ਜੰਡਿਆਲਾ ਪ੍ਰੈਸ ਕਲੱਬ ਵਿਚ ਦੋ ਨਵੇਂ ਸ਼ਾਮਿਲ ਹੋਏ ਮੈਂਬਰ ਗੁਰਮੁਖ ਸਿੰਘ ਰੰਧਾਵਾ ਅਤੇ ਅਮਰਦੀਪ ਸਿੰਘ ਦਾ ਸਵਾਗਤ ਕੀਤਾ ਗਿਆ ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media