ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਨਰਸਰੀ ਤੋਂ ਛੇਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਫਲੈਟ ਰੇਸ, ਫਰੋਗ ਰੇਸ, ਪਿੱਕ ਐਂਡ. ਰੱਨ ਰੇਸ, ਸੈਕ ਰੇਸ, ਥ੍ਰੀ-ਲੇਗ ਰੇਸ, ਚਾਟੀ ਰੇਸ ਅਤੇ ਲੈਮਨ ਰੇਸ ਵਿੱਚ ਹਿਸਾ ਲੈਦੇ ਹੋਏ ਵਧੀਆ ਖੇਡ ਪ੍ਰਦਰਸ਼ਨ ਕੀਤਾ।ਸੱਤਵੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਖੋ-ਖੋ ਅਤੇ ਰੱਸਾ ਖਿੱਚਣ ਦੇ ਮੁਕਾਬਲੇ ਕਰਵਾਏ ਗਏ।ਜਿਸ ਨੇ ਦਰਸ਼ਕਾਂ ਦਾ ਖੂਬ ਮੰਨੋਰੰਜਨ ਕੀਤਾ।ਬੱਚਿਆਂ ਨੇ ਤਾੜੀਆਂ ਨਾਲ ਪ੍ਰਤੀਯੋਗੀਆਂ ਦਾ ਹੌਸਲਾ ਵਧਾਇਆ।ਇਸ ਮੌਕੇ ਅਧਿਆਪਕਾਂ ਦਾ ਰੱਸਾਕਸ਼ੀ ਦਾ ਮੁਕਾਬਲਾ ਕਰਵਾਇਆ ਗਿਆ।ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਜੇਤੂਆਂ ਨੂੰ ਇਨਾਮ ਦਿਤੇ ਅਤੇ ਸ਼ੁਭ ਕਾਮਨਾਵਾਂ ਦਿਤੀਆਂ।ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media