Friday, October 9, 2026

ਵਿਦਿਆਰਥੀਆਂ ਦਾ ਮੈਥ ਅਤੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

PPN00712201714ਅੰਮ੍ਰਿਤਸਰ, 7 ਦਸੰਬਰ (ਪੰਜਾਬ ਪਸੋਟ- ਜਗਦੀਪ ਸਿੰਘ ਸੱਗੂ) – ਡਾਇਰੈਕਟ ਰਜਨਰਲ ਸਕੂਲ ਐਜੂਕੇਸ਼ਨ ਕਮ ਸਟੇਟ ਪ੍ਰੋਜੇਕਟ ਡਾਇਰੈਕਟਰ ਦੀਆਂ ਹਦਾਇਤਾਂ ਅਨੁਸਾਰ ਨੋਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਮੈਥ ਅਤੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। 25 ਨਵੰਬਰ, 2017 ਨੂੰ ਬਲਾਕ ਪੱਧਰੀ ਮੁਕਾਬਲੇ ਵਿਚ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਅਤੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।ਇਨਾਮ ਵਜੋਂ ਦੋਨਾਂ ਵਿਦਿਆਰਥਣਾਂ ਨੂੰ 1000/-ਰੁ. ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਸੁਨਿਤਾ ਕਿਰਨ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀਮਤੀ ਸੁਦੀਪ ਕੌਰ ਵਲੋਂ ਦਿੱਤੇ ਗਏ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply