ਸਮਰਾਲਾ, 7 ਦਸੰਬਰ (ਪੰਜਾਬ ਪੋਸਟ- ਕੰਗ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀ ਪੀ.ਟੀ.ਏ ਕਮੇਟੀ ਦੀ ਮੀਟਿੰਗ ਅੰਮਿ੍ਰਤਪਾਲ ਕੌਰ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਕੂਲ ਦੇ ਬੱਚਿਆਂ ਦੇ ਸਰਵ-ਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਲਾਨਾ ਅਥਲੈਟਿਕਸ ਮੀਟ ਕਰਵਾਏ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 2-12-2017 ਤੇ 23-12-2017 ਨੂੰ ਇਹ ਮੀਟ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ।ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਨੂੰ ਮੁੱਖ ਮਹਿਮਾਨ ਵਜੋਂ ਬੁਲਾਏ ਜਾਣ ਦੇ ਮਤੇ ਨੂੰ ਹਾਜ਼ਰ ਮੈਂਬਰਾ ਵੱਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।ਰਾਸ਼ਟਰੀ ਟੈਨਿਸ ਕਿ੍ਰਕਟ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਸ਼੍ਰੀਆ ਬੱਠਲਾ, ਸਿਮਰਨਜੀਤ ਕੌਰ ਅਤੇ ਪੁਨੀਤ ਕੌਰ ਨੂੰ ਕਮੇਟੀ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਤਹਿਸੀਲ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਦੂਸਰਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਕਮੋਲਿਕਾ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਵਿਖੇ ਅੰਤਰ ਸਕੂਲ ਲੋਕ-ਗੀਤ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਤਾਨੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ, ਪੀ.ਟੀ.ਏ ਕਮੇਟੀ ਮੈਂਬਰ ਮਨਜੀਤ ਕੌਰ ਢਿੱਲੋਂ, ਹਰਵਿੰਦਰ ਸਿੰਘ ਕੰਗ, ਗੁਰਮੇਲ ਸਿੰਘ ਖੁਰਲ, ਰਾਜੀਵ ਬਿਮਰਾ ਅਤੇ ਹਰਵਿੰਦਰ ਰੂਪਰਾਏ, ਕਰਮਜੀਤ ਸਿੰਘ, ਲਲਿਤ ਮੋਹਨ, ਪ੍ਰਵੀਨ ਕੁਮਾਰ, ਮੁਨੀਸ਼ ਕੁਮਾਰ ਅਤੇ ਜਸਪਾਲ ਸਿੰਘ ਆਦਿ ਸਟਾਫ਼ ਮੈਂਬਰ ਵੀ ਹਾਜਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media