Thursday, June 25, 2026

ਸਮੂਹ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ ਕਰਵਾਇਆ

PPN0812201704ਸੰਦੌੜ, 8 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)  ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਤੋਂ ਲੈ ਕੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਵੱਲੋਂ ਅਰੰਭੇ ਸੰਘਰਸ਼ `ਚ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਪਰਮਜੀਤ ਸਿੰੰਘ ਕਾਲਾ, ਸ਼ਹੀਦ ਭਾਈ ਸੁਰਜੀਤ ਸਿੰਘ ਪੈਂਟਾ, ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜਾ ਆਦਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੁੱਚੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਸਾਵਣ ਮੱਲ ਪਿੰਡ ਛੱਜਲਵੱਡੀ ਨੇੜੇ ਟਾਂਗਰਾ ਵਿਖੇ ਕਰਵਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਸੁੰਦਰ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ, ਕਥਾਵਾਚਕਾਂ, ਸਿੱਖ ਪੰਥ ਦੀਆਂ ਧਾਰਮਿਕ ਤੇ ਰਾਜਨੀਤਿਕ ਸਖਸ਼ੀਅਤਾਂ, ਸ਼ਹੀਦ ਸਿੰਘਾਂ ਦੇ ਪਰਿਵਾਰਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।ਸਮਾਗਮ ‘ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਜਥੇਦਾਰ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀ. ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ, ਸਿੱਖ ਚਿੰਤਕ ਭਾਈ ਮਨਧੀਰ ਸਿੰਘ, ਸਿੱਖ ਯੂਥ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਗੋਪਾਲਾ, ਡਾ. ਕਵਲਜੀਤ ਸਿੰਘ, ਭਾਈ ਪਪਲਪ੍ਰੀਤ ਸਿੰਘ, ਭਾਈ ਨਿਰਮਲ ਸਿੰਘ ਨਿੰਮਾ, ਸਟੇਜ ਸਕੱਤਰ ਭਾਈ ਅਮਰਜੀਤ ਸਿੰਘ ਆਦਿ ਬੁਲਾਰਿਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਦੀਆਂ ਸ਼ਹਾਦਤਾਂ ਕਦੇ ਵੀ ਅਜਾਈਂ ਨਹੀਂ ਜਾਂਦੀਆਂ। ਸ਼ਹੀਦਾਂ ਨੇ ਆਪਣਾ ਆਪ ਨਿਛਾਵਰ ਕਰਕੇ ਕੌਮ ਦੀਆਂ ਜੜ੍ਹਾਂ ਮਜ਼ਬੂਤ ਕੀਤੀਆਂ ਹਨ।ਸ਼ਹੀਦ ਇਤਿਹਾਸ ਦੇ ਮਹਾਂਨਾਇਕ ਤੇ ਕੌਮਾਂ ਲਈ ਪ੍ਰੇਰਣਾ ਸਰੋਤ ਹੁੰਦੇ ਹਨ।ਸਮਾਗਮ ‘ਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਘਰਸ਼ ਨਾਲ ਸਬੰਧਿਤ ਸਾਹਿਤ ਵੀ ਵੰਡਿਆ ਗਿਆ।ਇਸ ਮੌਕੇ ਜਥੇਦਾਰ ਸਵਰਨ ਸਿੰਘ, ਗਿਆਨੀ ਹਰਚਰਨ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਬੰਟੀ, ਪ੍ਰਗਟ ਸਿੰਘ, ਸਰਬਜੀਤ ਕੌਰ, ਰਾਜਿੰਦਰ ਕੌਰ ਆਦਿ ਹਾਜਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply