Thursday, October 1, 2026

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਇਆ ਆਰਮੀ ਫ਼ਲੈਗ ਦਿਵਸ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਆਰਮੀ ਫ਼ਲੈਗ ਦਿਵਸ ਮੌਕੇ ਸਵੇਰ ਦੀ ਸਭਾ `ਚ ਕਵਿਤਾਵਾਂ ਅਤੇ ਦੇਸ਼ ਭਗਤੀ ਦੇ ਗੀਤ ਗਾਏ ਵਿਦਿਆਰਥੀਆਂ ਨੇ ਸਰਹੱਦਾਂ `ਤੇ ਤੈਨਾਤ ਦੇਸ਼ ਦੀ ਰਖਵਾਲੀ ਕਰ ਰਹੇ ਫ਼ੌਜੀਆਂ ਨੂੰ ਨਮਨ ਕੀਤਾ।ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਦੀ ਖਾਤਰ ਸ਼ਹੀਦ ਹੋਏ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੇਵਾ ਮੁਕਤ ਫ਼ੌਜੀਆਂ ਅਤੇ ਵਿਧਵਾਵਾਂ ਲਈ ਚੰਦਾ ਇੱਕਠਾ ਕੀਤਾ। ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਇਸ ਯਤਨ ਦੀ ਸ਼ਲਾਘਾ ਕੀਤੀ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੇ ਇੰਨ੍ਹਾਂ ਬਹਾਦਰ ਸਿਪਾਹੀਆਂ ਦੀ ਕੁਰਬਾਨੀ ਦੀ ਸ਼ਲਾਘਾ ਕੀਤੀ ਜਿੰਨ੍ਹਾਂ ਕਾਰਨ ਸਾਰਾ ਦੇਸ਼ ਅਰਾਮ ਅਤੇ ਸ਼ਾਂਤੀ ਦਾ ਜੀਵਨ ਜਿਉਂਦਾ ਹੈ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply