ਧੂਰੀ, 8 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਵੱਲੋਂ 1 ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਕੋਲੋ 10 ਗ੍ਰਾਮ ਸਮੈਕ ਅਤੇ 30 ਗ੍ਰਾਮ ਸੁਲਫਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਮਨਜੀਤ ਸਿੰਘ ਬਰਾੜ ਨੇ ਵਿਸ਼ਥਾਰ ‘ਚ ਜਾਣਕਾਰੀ ਦਿੰਦੇ ਦੱਸਿਆ ਕਿ ਐਸ.ਟੀ.ਐਫ ਸੰਗਰੂਰ ਦੀ ਟੀਮ ਦੇ ਇੰਚਾਰਜ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਅਗਵਾਈ ਵਾਲੀ ਐਸ.ਟੀ.ਐਫ ਟੀਮ ਸੰਗਰੂਰ ਦੇ ਹੋਲਦਾਰ ਕ੍ਰਿਸ਼ਨ ਸਿੰਘ ਹੋਲਦਾਰ ਰਣਜੀਤ ਸਿੰਘ ਹੋਲਦਾਰ ਬਲਵਿੰਦਰ ਸਿੰਘ ਅਤੇ ਥਾਣਾ ਸੇਰਪੁਰ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਸਮੇਤ ਸੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪੁੱਲ ਕੱਸੀ ਨੇੜੇ ਸੈਲਰ ਬੜੀ ਰੋਡ ਸੇਰਪੁਰ ਪਾਸ ਪੁੱਜੇ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਪੁਲਿਸ ਪਾਰਟੀ ਨੂੰ ਵੇਖ ਕੇ ਕੱਸੀ ਦੀ ਪਟੜੀ ਵੱਲ ਨੂੰ ਮੁੜ ਗਿਆ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ `ਤੇ ਉਸ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸੀ ਲਈ ਤਾਂ ਉਸ ਪਾਸੋਂ 10 ਗ੍ਰਾਮ ਸਮੈਕ ਅਤੇ 30 ਗ੍ਰਾਮ ਸੁਲਫਾ ਬਰਾਮਦ ਕੀਤਾ।ਪੁਲਿਸ ਅਨੁਸਾਰ ਕਥਿਤ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਗੁਰਬਖਸ ਪੁਰਾ ਥਾਣਾ ਸ਼ੇਰਪੁਰ ਜਿਲ੍ਹਾ ਸੰਗਰੂਰ ਵੱਜੋਂ ਹੋਈ। ਦੋਸ਼ੀ ਦੇ ਖਿਲਾਫ ਥਾਣਾ ਸ਼ੇਰਪੁਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਦੋਸ਼ੀ ਨੂੰ ਅੱਜ ਅਦਾਲਤ `ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media