Thursday, June 25, 2026

ਪਾਈਟੈਕਸ ਮੇਲੇ `ਚ ਕਾਨੂੰਨੀ ਜਾਗਰੂਕਤਾ ਸਬੰਧੀ ਹੈਲਪ ਡੈਸਕ/ ਲੀਗਲ ਏਡ ਸਟਾਲ ਲਗਾਇਆ

PPN0812201712ਅੰਮ੍ਰਿਤਸਰ, 8 ਦਸੰਬਰ (ਪੰਝਾਬ ਪੋਸਟ- ਮਨਜੀਤ ਸਿੰਘ) – ਪਾਈਟੈਕਸ ਮੇਲਾ ਇਸ ਵਾਰ 7 ਦਸੰਬਰ ਤੋਂ ਲੈ ਕੇ 11 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ।ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਟੀ.ਪੀ.ਐਸ ਮਾਨ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੂਸਾਰ ਅਤੇ ਸ੍ਰੀ ਕਰਮਜੀਤ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀ ਰਹਿਨੁਮਾਈ ਹੇਠ ਅੱਜ ਸ੍ਰੀਮਤੀ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵੱਲੋਂ ਇਸ ਪਾਈਟੈਕਸ ਮੇਲੇ ਵਿੱਚ ਹਰ ਵਾਰ ਦੀ ਤਰ੍ਹਾਂ ਕਾਨੂੰਨੀ ਜਾਗਰੂਕਤਾ ਸਬੰਧੀ ਹੈਲਪ ਡੈਸਕ/ਲੀਗਲ ਏਡ ਸਟਾਲ ਲਗਾਇਆ ਗਿਆ ਹੈ, ਜਿਸ ਦਾ ਉਦਘਾਟਨ ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤਾ ਗਿਆ।ਇਹ ਲੀਗਲ ਏਡ ਸਟਾਲ 11 ਦਸੰਬਰ ਤੱਕ ਰਹੇਗਾ, ਜਿਸ ਵਿੱਚ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਕਾਨੂੰਨੀ ਸਲਾਹ ਦੇਣਗੇ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਜਾਗਰੂਕ ਕਰ ਰਹੇ ਹਨ।
ਇਸ ਤੋਂ ਇਲਾਵਾ ਆਮ ਪਬਲਿਕ ਨੂੰ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਕਾਨੂੰਨੀ ਸਲਾਹ ਜਾਂ ਕਾਨੂੰਨੀ ਸਹਾਇਤਾ ਚਾਹੀਦੀ ਹੋਵੇ, ਉਹ ਇਸ ਲੀਗਲ ਏਡ ਸਟਾਲ/ਬੈਂਚ ਤੇ ਆ ਕੇ ਆਪਣੀ ਮੁਸ਼ਕਲ ਦੱਸ ਸਕਦਾ ਹੈ ਅਤੇ ਕਾਨੂੰਨੀ ਸਲਾਹ ਲੈ ਸਕਦਾ ਹੈ।ਇਹ ਲੀਗਲ ਏਡ ਹੈਲਪ ਡੈਸਕ ਪਾਈਟੈਕਸ ਮੇਲੇ ਦੇ ਹਾਲ ਨੰ: 8 ਵਿੱਚ ਚੈਂਬਰ ਨੰ: 47-ਏ `ਤੇ ਸਥਿਤ ਹੈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply