ਅੰਮਿ੍ਤਸਰ, 8 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਮੈਜਿਸਟਰੇਟ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਆਪਣੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਧਾਰਾ 144 ਸੀ.ਆਰ.ਪੀ.ਸੀ ਦੇ ਤਹਿਤ 17 ਦਸੰਬਰ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਅੰਦਰ ਨਿਗਮ ਚੋਣਾਂ ਸਬੰਧੀ ਜਿਲਾ ਅੰਮਿ੍ਰਤਸਰ ਦੇ ਨਗਰ ਨਿਗਮ ਦੀ ਹਦੂਦ ਅੰਦਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਅੰਦਰ 17 ਦਸੰਬਰ 2017 ਨੂੰ ਦਿਨ ਡਰਾਈ ਡੇਅ ਐਲਾਨ ਕੇ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਵਲੋਂ ਸ਼ਰਾਬ ਸਟੋਰ ਕਰਨ, ਢਾਬੇ ਅਤੇ ਹੋਟਲਾਂ ਵਿੱਚ ਸ਼ਰਾਬ ਵਰਤਾਉਣ ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
Check Also
ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ …
Punjab Post Daily Online Newspaper & Print Media