ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ
ਪਟਿਆਲਾ ਦੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਵੱਖ-ਵੱਖ ਸਮੈਸਟਰਾਂ ਦੇ ਐਲਾਨੇ ਨਤੀਜਿਆਂ ਵਿੱਚ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) 6ਵਾਂ ਸਮੈਸਟਰ ਵਿੱਚ ਮਨਪ੍ਰੀਤ ਕੌਰ ਨੇ 80.86% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਅਤੇ ਗੁਰਨੂਰ ਕੌਰ ਨੇ 72.19% ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸੇ ਤਰ੍ਹਾਂ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਅੱਠਵਾਂ ਸਮੈਸਟਰ ਦੇ ਨਤੀਜੇ ਵਿੱਚ ਅਨਮੋਲਪ੍ਰੀਤ ਸਿੰਘ ਨੇ 76.53% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਹੈ।ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੱਸਵਾਂ ਸਮੈਸਟਰ ਦੇ ਨਤੀਜੇ ਅਨੁਸਾਰ ਵਿਦਿਆਰਥੀ ਸਿਕੰਦਰਪਾਲ ਸਿੰਘ ਨੇ 81.23% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਪਹਿਲੀ ਪੁਜੀਸ਼ਨ ਅਤੇ ਖੁਸ਼ਵੰਤ ਸਿੰਘ ਨੇ 81.15% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਬੀ.ਐਸ.ਸੀ. (ਐਗਰੀਕਲਚਰ-6 ਸਾਲਾਂ) ਬਾਰਵਾਂ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਆਲਮਜੋਤ ਕੌਰ ਨੇ 77.79% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਪਹਿਲਾ ਸਥਾਨ ਅਤੇ ਮੋਨਿਕਾ ਨੇ 77.77% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਲਵਦੀਪ ਸਿੰਘ ਨੇ 74.65% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਮੌਕੇ ਆਪਣੀ ਖੁਸ਼ੀ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media