Wednesday, March 11, 2026

ਨੈਸ਼ਨਲ ਲੋਕ ਅਦਾਲਤ ਵਿੱਚ 5080 ਕੇਸ ਲੱਗੇ, 2131 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ PPN0912201711ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ ਅੰਮਿ੍ਰਤਸਰ ਵਿਖੇ ਲਗਾਈ ਗਈ ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 18 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 11 ਬੈਂਚ ਅੰਮਿ੍ਰਤਸਰ ਅਤੇ 3 ਬੈਂਚ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿੱਚ ਲਗਾਏ ਗਏ ਅਤੇ 1 ਬੈੱਚ ਸਹਾਇਕ ਕਿਰਤ ਕਮਿਸ਼ਨਰ, ਅੰਮਿ੍ਰਤਸਰ, 1 ਬੈਂਚ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਅਤੇ ਇੱਕ ਬੈਂਚ ਲੇਬਰ ਕੋਰਟ ਦਾ ਲਗਾਇਆ ਗਿਆ।
ਇਹਨਾਂ ਵਿਚੋਂ ਜੇ.ਐਸ ਭਿੰਡਰ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਪ੍ਰਧਾਨਗੀ ਅਫਸਰ, ਇੰਡਸਟਰੀਅਲ ਟ੍ਰਿਬਿਊਨਲ ਅੰਮ੍ਰਿਤਸਰ ਦਾ ਵੀ ਇੱਕ ਬੈਂਚ ਬਣਾਇਆ ਗਿਆ ਜਿਸ ਵਿੱਚ ਉਹਨਾਂ ਵਲੋਂ ਕੁੱਲ 388 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਅਮਿਤ ਮਲਹਨ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅੰਮ੍ਰਿਤਸਰ ਵਲੋਂ 225 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੇ ਨਾਲ ਹੀ ਕੁੱਲ ਸਾਰੇ ਬੈਂਚਾਂ ਵਲੋਂ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 5080 ਕੇਸ ਲਗਾਏ ਗਏ ਜਿਹਨਾਂ ਵਿੱਚੋਂ 2131 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਲੋਕ ਅਦਾਲਤ ਵਿਚ ਕੁੱਲ 167845402/- ਰੁਪਏ ਦੀ ਰਕਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਹ ਲੋਕ ਅਦਾਲਤ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਉਦਮਾਂ ਸਦਕਾ ਸਫਲ ਰਹੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply