Friday, March 13, 2026

ਰਾਗੀ ਭਾਈ ਹਰਮਿੰਦਰ ਸਿੰਘ ਦੇ ਚਲਾਣੇ ’ਤੇ ਪ੍ਰਧਾਨ ਲੌਂਗੋਵਾਲ ਨੇ ਪ੍ਰਗਟਾਇਆ ਅਫਸੋਸ

Gobind Singh Longowalਅੰਮ੍ਰਿਤਸਰ, 10 ਦਸੰਬਰ ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਦੇ ਜਥੇਦਾਰ ਰਾਗੀ ਭਾਈ ਹਰਮਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਹਰਮਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰਨ ਨਾਲ ਜਿਥੇ ਸਿੱਖ ਸੰਗਤਾਂ ਨੂੰ ਵੱਡਾ ਘਾਟਾ ਪਿਆ ਹੈ ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਡੂੰਘਾ ਸਦਮਾ ਪਹੁੰਚਿਆ ਹੈ।ਭਾਈ ਲੌਂਗੋਵਾਲ ਨੇ ਇਸ ਦੁਖਦ ਸਮੇਂ ‘ਤੇ ਪਰਿਵਾਰ ਨਾਲ ਹਮਦਰਦੀ ਕੀਤੀ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਦੱਸਣਯੋਗ ਹੈ ਕਿ ਭਾਈ ਹਰਮਿੰਦਰ ਸਿੰਘ ਜੋ ਗੁਰਦੁਆਰਾ ਚਰਨਕੰਵਲ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਜਥੇਦਾਰ ਰਾਗੀ ਵਜੋਂ ਸੇਵਾ ਨਿਭਾਅ ਰਹੇ ਸਨ, ਨੂੰ ਅੱਜ ਕੀਰਤਨ ਦੀ ਸੇਵਾ ਨਿਭਾਉਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਹੀ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ।ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ, ਅਧਿਕਾਰੀਆਂ ਅਤੇ ਗੁਰਦੁਆਰਾ ਸ੍ਰੀ ਮਾਛੀਵਾੜਾ ਸਾਹਿਬ ਦੇ ਮੁਲਾਜ਼ਮਾਂ ਨੇ ਵੀ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply