Thursday, June 18, 2026

ਲੜਕੀ ਦੇ ਜਨਮ ਦਿਨ ’ਤੇ ਧਾਰਮਿਕ ਸਮਾਗਮ ਆਯੋਜਿਤ

PPN1012201712ਬਠਿੰਡਾ, 10 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਬਲਜਿੰਦਰ ਸਿੰਘ ਵਿਰਕ ਦੀ ਲੜਕੀ ਦੇ ਜਨਮ ਦਿਨ `ਤੇ ਉਨਾਂ ਦੇ ਗ੍ਰਹਿ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਸਮਾਗਮ ਵਿੱਚ ਰਾਕੇਸ਼ ਸਿੰਘ, ਦਿਲਬਾਗ ਸਿੰਘ, ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ, ਗੁਰਇੰਦਰ ਸਿੰਘ ਆਦਿ ਮੈਂਬਰਾਂ ਨੇ ਹਾਜਰੀ ਭਰੀ।ਸੁਸਾਇਟੀ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply