Saturday, September 26, 2026

ਚੈਰੀਟੇਬਲ ਟਰੱਸਟ ਵਲੋਂ ਦੋ ਜਰੂਰਤਮੰਦਾਂ ਨੂੰ 20 ਹਜ਼ਾਰ ਦੀ ਮਾਲੀ ਮਦਦ

PPN1012201719ਪੱਟੀ, 1੦ ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ)  ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵਲੋਂ ਗੁਰੁ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਜੇਰੇ ਇਲਾਜ਼ 9 ਸਾਲਾ ਬੱਚੇ ਅਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਮਾਨਪੁਰਾ ਜਿਲਾ ਅੰਮ੍ਰਿਤਸਰ ਨੂੰ 10 ਹਜ਼ਾਰ ਰੁਪਏ ਅਤੇ ਸੜਕ ਹਾਦਸੇ ਦੌਰਾਨ ਗੰਭੀਰ ਜਖਮੀ ਹੋਏ ਲੋੜਵੰਦ ਪਰਿਵਾਰ ਦੇ 21 ਸਾਲਾ ਗੁਰਜੀਤ ਸਿੰਘ ਵਾਸੀ ਕੱਚਾ ਪੱਕਾ ਨੂੰ 10 ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਹੈ।
ਟਰੱਸਟ ਦੇ ਸੰਚਾਲਕ ਗੁਰਮੀਤ ਸਿੰਘ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋ ਵੱਡੀ ਸੇਵਾ ਦੇ ਉਦੇਸ਼ ਨਾਲ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵਲੋ ਪੱਟੀ ਨਿਵਾਸੀਆਂ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਬਿਨਾਂ ਕਿਸੇ ਭੇਦਭਾਵ ਤੋ ਪਿਛਲੇ 14 ਸਾਲਾਂ ਤੋ ਲੋੜਵੰਦਾਂ ਦੀ ਮਦਦ ਲਈ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ।ਉਨਾਂ ਕਿਹਾ ਕਿ ਜੇ ਸਤਿਗੁਰੂ ਨੇ ਸਮਰੱਥਾ ਬਖਸ਼ੀ ਹੈ ਤਾਂ ਕਿਸੇ ਲੋੜਵੰਦ, ਦਰਦ ਨਾਲ ਪੀੜਤ ਵਿਅਕਤੀ ਦੀ ਬਾਂਹ ਫੜਨੀ ਚਾਹੀਦੀ ਹੈ।ਉਨਾਂ ਨੇ ਸਹਿਯੋਗ ਭੇਜਣ ਲਈ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਰਪ੍ਰੱਸਤ ਅਵਤਾਰ ਸਿੰਘ, ਡਾ. ਸਰਬਪ੍ਰੀਤ ਸਿੰਘ, ਸ਼ਮਿੰਦਰ ਸਿੰਘ, ਬਲਬੀਰ ਸਿੰਘ, ਜਗਜੀਤ ਸਿੰਘ, ਗੁਰਪਿੰਦਰ ਸਿੰਘ, ਜਸਪਾਲ ਸਿੰਘ, ਰਜਿੰਦਰ ਸਿੰਘ ਆਦਿ ਮੌਜੂਦ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply