Tuesday, March 17, 2026

ਅੰਮ੍ਰਿਤਸਰ `ਚ ਆਪ ਨੂੰ ਝਟਕਾ, ਸੁਲਤਾਨਵਿੰਡ ਤੇ ਖੱਦਰ ਭੰਡਾਰ ਨੇ ਅਕਾਲੀ ਦਲ `ਚ ਕੀਤੀ ਵਾਪਸੀ

ਕਾਂਗਰਸ ਸਰਕਾਰ ਬੁਖਲਾਹਟ ’ਚ ਅਕਾਲੀਆਂ ’ਤੇ ਪਰਚੇ ਦਰਜ ਕਰ ਰਹੀ ਹੈ – ਮਜੀਠੀਆ

PPN1112201702ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਸਰਕਾਰ ਬੁਖਲਾਹਟ ’ਚ ਆ ਕੇ ਜਿੰਨੇ ਮਰਜ਼ੀ ਅਕਾਲੀਆਂ ’ਤੇ ਪਰਚੇ ਦਰਜ ਕਰ ਲੈਣ, ਪਰ ਉਹ ਲੋਕਤੰਤਰ ਨੂੰ ਬਹਾਲ ਰੱਖਣ ਲਈ ਜੰਗ ਜਾਰੀ ਰੱਖਣਗੇ।ਨਗਰ ਨਿਗਮ ਅੰਮ੍ਰਿਤਸਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਅਕਾਲੀ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੌਰਾਨ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਾ ਜਦ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਛੱਡ ਕੇ ਆਪ ’ਚ ਸ਼ਾਮਿਲ ਹੋਣ ਵਾਲੇ ਨਗਰ ਨਿਗਮ ਦੇ ਅਕਾਲੀ ਕੌਂਸਲਰ ਗਰੁੱਪ ਦੇ ਆਗੂ ਸੁਰਿੰਦਰ ਸਿੰਘ ਸੁਲਤਾ ਵਿੰਡ ਅਤੇ ਆਪ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਖੱਦਰ-ਭੰਡਾਰ ਆਪ ਨੂੰ ਅਲਵਿਦਾ ਕਹਿ ਕੇ ਸਾਥੀਆਂ ਸਮੇਤ ਘਰ ਵਪਾਸੀ ਕਰਦਿਆਂ ਅਕਾਲੀ ਪਰਤ ਆਏ।ਸੁਲਤਾਨਵਿੰਡ ਦੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ 10 ਮਹੀਨਿਆਂ ਦੇ ਸ਼ਾਸਨ ਦੌਰਾਨ ਹੀ ਅਕਾਲੀ ਲੀਡਰਸ਼ਿਪ ’ਤੇ ਦਬਾਅ ਬਣਾਉਣ ਲਈ ਇਤਿਹਾਸ ’ਚ ਪਹਿਲੀ ਵਾਰ ਅਜਿਹਾ ਧੱਕਾ ਕਰਦਿਆਂ 1500 ਤੋਂ ਵੱਧ ਉਹਨਾਂ ਅਕਾਲੀ ਆਗੂਆਂ ’ਤੇ ਪਰਚੇ ਦਰਜ ਕੀਤੇ ਗਏ ਜੋ ਲੋਕਤੰਤਰਿਕ ਹੱਕਾਂ ਲਈ ਲੜ ਰਹੇ ਸਨ।ਉਹਨਾਂ ਕਾਂਗਰਸ ਨੂੰ ਅਕਾਲੀ ਦਲ ਦਾ ਇਤਿਹਾਸ ਮੁੜ ਪੜਨ ਦੀ ਸਲਾਹ ਦਿੰਦਿਆਂ ਕਿਹਾ ਕਿ ਪਰਚਿਆਂ ਅਤੇ ਗ੍ਰਿਫ਼ਤਾਰੀਆਂ ਦਾ ਡਰਾਵਾ ਦੇ ਕੇ ਅਕਾਲੀ ਦਲ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ, ਅਕਾਲੀ ਝੁੱਕਣ ਵਾਲੇ ਨਹੀਂ ਹਨ।ਉਹਨਾਂ ਕਿਹਾ ਕਿ ਸਮਾਂ ਆਉਣ ’ਤੇ ਧੱਕਾ ਕਰਨ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਲੋਕਾਂ ਤੋਂ ਭਾਰੀ ਸਹਿਯੋਗ ਮਿਲ ਰਿਹਾ ਹੈਅਤੇ ਨਿਰਪੱਖ ਚੋਣ ਹੋਣ ’ਤੇ ਅਕਾਲੀ ਭਾਜਪਾ ਉਮੀਦਵਾਰ ਭਾਰੀ ਗਿਣਤੀ ’ਚ ਜਿੱਤ ਦਰਜ ਕਰਨਗੇ।ਪਰ ਹੇਰਾਫੇਰੀ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਭ ਤੋਂ ਵੱਡਾ ਦਲ ਬਦਲੂ ਦੱਸਿਆ।ਉਹਨਾਂ ਕਿਹਾ ਰਾਹੁਲ ਗਾਂਧੀ ਦੇ ਅੱਗੇ ਆਉਣ ਨਾਲ ਕੋਈ ਫਰਕ ਨਹੀਂ ਪਵੇਗਾ।
ਮਜੀਠੀਆ ਨੇ ਘਰ ਵਾਪਸੀ ਕਰਨ ਵਾਲੇ ਸੁਲਤਾਨਵਿੰਡ ਅਤੇ ਖੱਦਰ-ਭੰਡਾਰ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦੇਣ ਦਾ ਭਰੋਸਾ ਦਿੱਤਾ।ਉਹਨਾਂ ਕਿਹਾ ਕਿ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਵਜੂਦ ਨਹੀਂ ਰਿਹਾ।ਜਿਸ ਕਾਰਨ ਉਹਨਾਂ ਬਿਨਾ ਸ਼ਰਤ ਅਕਾਲੀ ਦਲ ਵਿੱਚ ਵਾਪਸੀ ਦਾ ਰਾਹ ਚੁਣਿਆ ਹੈ। ਇਸ ਮੌਕੇ ਗੁਰਪ੍ਰਤਾਪ ਸਿੰਘ ਟਿੱਕਾ, ਤਲਬੀਰ ਸਿੰਘ ਗਿੱਲ, ਰਵੀਕਰਨ ਸਿੰਘ ਕਾਹਲੋਂ, ਜਗਰੂਪ ਸਿੰਘ ਚੰਦੀ, ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਵਾਰਡ ਨੰ: 41 ਤੋਂ ਉਮੀਦਵਾਰ ਪ੍ਰਿੰਸੀਪਲ ਇੰਦਰਜੀਤ ਕੌਰ, ਸੁਰਿੰਦਰ ਸਿੰਘ, ਵਾਰਡ ਨ: 37 ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ, ਹਜਾਰਾ ਸਿੰਘ ਅਮੀਸ਼ਾਹ , ਸੁਰਜੀਤ ਸਿੰਘ ਕੰਡਾ, ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply