ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਲਿਮ. ਦੀ ਪਲੇਸਮੈਂਟ ਡਰਾਈਵ ਦੌਰਾਨ
ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ.ਐਸ.ਸੀ (ਐਗਰੀ.) ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਲਿਖ਼ਤੀ ਟੈਸਟ ਅਤੇ ਨਿੱਜੀ ਇੰਟਰਵਿਊ ਕੀਤੀ ਗਈ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਬਾਨੀ ਮਿਲਕ ਦੇ ਅਧਿਕਾਰੀਆਂ ਵਲੋਂ ਬੀ.ਐਸ.ਸੀ (ਐਗਰੀ.) ਦੇ 3 ਵਿਦਿਆਰਥੀਆਂ ਅਜੈਪਾਲ ਸਿੰਘ (ਬੈਚ 2011-17), ਹਰਪਿੰਦਰ ਸਿੰਘ (ਬੈਚ 2013-17) ਅਤੇ ਗੁਰਵਿੰਦਰ ਸਿੰਘ (ਬੈਚ 2013-17) ਨੂੰ ਨੌਕਰੀ ਲਈ ਚੁਣ ਲਿਆ ਗਿਆ।ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਅਜਿਹਾ ਮੌਕਾ ਪ੍ਰਦਾਨ ਕਰਨ ਲਈ ਡਾ. ਧਾਲੀਵਾਲ ਨੇ ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਲਿਮ. ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।ਬਾਨੀ ਮਿਲਕ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੰਪਨੀ ਦੁੱਧ ਅਤੇ ਦੁੱਧ ਤੋਂ ਤਿਆਰ ਉਤਪਾਦਾਂ ਦੀ ਪੰਜਾਬ ਦੀ ਸਭ ਤੋਂ ਵੱਡੀ ਕੰਪਨੀ ਹੈ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media