ਧੂਰੀ, 12 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਭਗਵਾਨਪੁਰਾ ਸ਼ੂਗਰ ਮਿੱਲ ਵਿਖੇ ਕੰਮ ਕਰਨ ਵਾਲੇ ਕਰੋੜੀ ਮੱਲ ਨਾਮੀ ਇੱਕ ਪ੍ਰਵਾਸੀ ਮਜ਼ਦੂਰ ਦੀ ਕੰਮ ਦੌਰਾਨ ਗੰਨਾ ਚੈਨ ਕੈਰੀਅਰ ਕਟਰ ਵਿੱਚ ਅਚਾਨਕ ਡਿੱਗਣ ਕਾਰਨ ਮੌਕੇ `ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਕਰੋੜੀ ਮੱਲ (50) ਪੁੱਤਰ ਨਾਨਕੂ ਜੋ ਕਿ ਯੂ.ਪੀ ਦਾ ਰਹਿਣ ਵਾਲਾ ਸੀ, ਜੋ ਕਿ ਸ਼ੂਗਰ ਮਿੱਲ ਧੂਰੀ ਵਿਖੇ ਠੇਕੇਦਾਰੀ ਸਿਸਟਮ `ਤੇ ਮੈਲੀ ਕੱਢਣ ਦਾ ਕੰਮ ਕਰਦਾ ਸੀ।ਬੀਤੀ ਰਾਤ ਅਚਾਨਕ ਸ਼ੂਗਰ ਮਿੱਲ ਦੇ ਗੰਨਾ ਚੈਨ ਕੈਰੀਅਰ ਕਟਰ ਵਿੱਚ ਡਿੱਗ ਗਿਆ, ਜਿਸ ਨਾਲ ਉਸ ਦੀਆਂ ਦੋਵੇਂ ਲੱਤਾਂ ਕੱਟਣ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਧੂਰੀ ਦੇ ਐਡੀਸ਼ਨਲ ਐਸ.ਐਚ.ਓ ਜਗਦੇਵ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਧੂਰੀ ਵਿਖੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media