ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇੱਕ ਪ੍ਰੈਸ
ਬਿਆਨ ਰਾਹੀਂ ਦਸਿਆ ਹੈ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ, 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ 15 ਨਵੰਬਰ ਤੋਂ 14 ਦਸੰਬਰ 2017 ਤੱਕ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ 1 ਜਨਵਰੀ, 2000 ਨੂੰ ਜਨਮੇ ਸਮੁੱਚੇ ਬੱਚਿਆਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਹੈ ਅਤੇ ਜਿਹੜੇ ਬੱਚੇ ਇਸ ਚੱਲ ਰਹੀ ਸੁਧਾਈ ਦੌਰਾਨ ਵੋਟਰ ਸੂਚੀ ਵਿੱਚ ਬਤੌਰ ਵੋਟਰ ਰਜਿਸਟਰਡ ਹੋਣਗੇ, ਉਨਾਂ ਨੂੰ 25 ਜਨਵਰੀ, 2018 ਨੂੰ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲਾ ਪੱਧਰੀ, ਤਹਿਸੀਲ ਪੱਧਰੀ ਅਤੇ ਪੋਲਿੰਗ ਸਟੇਸ਼ਨ ਪੱਧਰ ਉੱਪਰ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਨੇ 1 ਜਨਵਰੀ, 2000 ਨੂੰ ਜਨਮੇ ਬੱਚਿਆਂ ਅਤੇ ਉਨਾਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ, ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓ ਪਾਸ ਜਾਂ ਬੀ.ਐਲ.ਓਜ਼ ਵੱਲੋਂ ਘਰ ਤੋਂ ਘਰ ਜਾ ਕੇ ਕੀਤੇ ਜਾਣ ਵਾਲੇ ਸਰਵੇ ਦੌਰਾਨ ਅਤੇ ਜ਼ਿਲਾ ਚੋਣ ਦਫ਼ਤਰਾਂ ਵਿੱਚ ਵੀ ਫਾਰਮ ਨੰਬਰ 6 ਹਦਾਇਤਾਂ ਅਨੁਸਾਰ ਭਰ ਕੇ 14 ਦਸੰਬਰ, 2017 ਤੱਕ ਜਮਾਂ ਕਰਵਾਉਣ ਤਾਂ ਜੋ ਅਜਿਹੇ ਉਮਰ ਗਰੁੱਪ ਦੇ ਸਮੁੱਚੇ ਬੱਚਿਆਂ ਦੀ 100 ਪ੍ਰਤੀਸ਼ਤ ਵੋਟਰ ਰਜਿਸਟਰੇਸ਼ਨ ਕੀਤੀ ਜਾ ਸਕੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media