
ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ)- ਬਠਿੰਡਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਹਿਬ ਡਾ: ਬਸੰਤ ਗਰਗ ਵੱਲੋਂ ਬਠਿੰਡਾ ਜਿਲ੍ਹੇ ਵਿਖੇ ਇੰਨਟੈਂਸੀਫਾਈਡ ਡਾਇਰੀਆ ਕੰਟਰੋਲ ਪੰਦਰਵਾੜਾ ਮਨਾਉਣ ਸਬੰਧੀ ਜਿਲ੍ਹਾ ਸਿਹਤ ਵਿਭਾਗ ‘ਤੇ ਸਬੰਧਤ ਵੱਖ- ਵੱਖ ਅਦਾਰਿਆਂ ਦੀ ਮੀਟਿੰਗ ਬੁਲਾਈ ਗਈ । ਇਸ ਮੀਟਿੰਗ ਵਿਚ ਡਿਪਟੀ ਡਾਇਰੈਕਟਰ-ਕਮ- ਸਿਵਲ ਸਰਜਨ ਡਾ: ਤੇਜਵੰਤ ਸਿੰਘ ਰੰਧਾਵਾ ਵੱਲੋਂ ਦੱਸਿਆ ਗਿਆ ਕਿ ਭਾਰਤ ਵਿਚ ਹਰ ਸਾਲ 0 ਤੋਂ 5 ਸਾਲ ਦੇ ਬੱਚਿਆਂ ਦੀਆਂ ਲਗਭਗ 2 ਲੱਖ ਮੌਤਾਂ ਡਾਇਰੀਏ ਕਾਰਨ ਹੁੰਦੀਆਂ ਹਨ । ਸਰਕਾਰ ਵੱਲੋਂ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ 28 ਜੁਲਾਈ ਤੋਂਂ 8 ਅਗਸਤ ਤੱਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਦੌਰਾਨ ਸਾਰੇ ੦ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਆਸ਼ਾ ਵਰਕਰਾਂ ਦੁਆਰਾ ਘਰ ਘਰ ਜਾ ਕੇ ‘ਓ ਆਰ ਐਸ’ ਦੇ ਪੈਕੇਟ ਵੰਡੇ ਜਾਣਗੇ ਅਤੇ ਨਾਲ ਹੀ ‘ਜਿੰਕ’ ਦੀਆਂ ਗੋਲੀਆਂ ਵੀ ਦਿਤੀਆਂ ਜਾਣਗੀਆਂ । ਇਸ ਬੀਮਾਰੀ ਦੇ ਮੰਤਵ ਲਈ ਆਂਗਨਵਾੜੀ ਵਰਕਰ ਵੀ ਆਂਗਨਵਾੜੀ ਸੈਂਟਰਾਂ ਤੇ ਮਾਂ ਦੇ ਪਲੇਠੇ ਦੁਧ ਬਾਰੇ ਮਾਂਵਾਂ ਨੂੰ ਜਾਗਰੂਕ ਕਰਨਗੀਆਂ । ਅਖੀਰ ਵਿਚ ਡਾ: ਬਸੰਤ ਗਰਗ ਨੇ ਸਾਰੇ ਵੱਖ-ਵੱਖ ਵਿਭਾਗਾਂ ਨੂੰ ਇਸ ਡਾਇਰੀਏ ਦੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਕਿਹਾ ਗਿਆ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media