Wednesday, June 10, 2026

ਤੀਸਰਾ ਸਾਲਾਨਾ ਧਾਰਮਿਕ ਦੀਵਾਨ ਅੱਜ ਤੋਂ

ਮਾਲੇਰਕੋਟਲਾ, 13 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਬਾਹਰਿਆ ਸਿੰਘ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਮਾਲੇਰਕੋਟਲਾ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਤੀਸਰਾ ਸਾਲਾਨਾ ਧਾਰਮਿਕ ਦੀਵਾਨ 14, 15, 16 ਸਜਾਏ ਜਾ ਰਹੇ ਹਨ, ਜਿਸ ਵਿੱਚ 14 ਦਸੰਬਰ ਨੂੰ ਭਾਈ ਸਤਿੰਦਰਪਾਲ ਸਿੰਘ ਆਖੰਡ ਕੀਰਤਨੀ ਜਥਾ ਲੁਧਿਆਣਾ ਵਾਲੇ, 15 ਦਸੰਬਰ ਨੂੰ ਭਾਈ ਜਸਪਾਲ ਸਿੰਘ ਨੂਰ ਕੈਨੇਡਾ ਵਾਲੇ, ਭਾਈ ਭੁਪਿੰਦਰ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ ਅੰਮ੍ਰਿਤਸਰ ਵਾਲੇ, 16 ਦਸੰਬਰ ਨੂੰ ਭਾਈ ਜਬਰਤੋਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।14 ਦਸੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਜਾਣਗੇ ਅਤੇ 16 ਦਸੰਬਰ ਨੂੰ ਇਨ੍ਹਾਂ ਆਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply