Friday, March 13, 2026

ਜ਼ਫ਼ਰਨਾਮਹ ਸਿੱਖਾਂ ਨੂੰ ਤਰਕ ਦੇ ਨਾਲ ਬੇਖੌਫ਼ ਸੱਚ ਬੋਲਣ ਲਈ ਪ੍ਰੇਰਿਤ ਕਰਦਾ ਹੈ- ਜੀ.ਕੇ

PPN1312201711ਨਵੀਂ ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੁਗਲ ਬਾਦਸ਼ਾਹ ਔਰੰਗਜ਼ੇਬ ਨੂੰ ਚਮਕੌਰ ਸਾਹਿਬ ਦੀ ਜੰਗ ਉਪਰੰਤ ਫ਼ਾਰਸੀ ਭਾਸ਼ਾ ’ਚ ਲਿਖੇ ਗਏ ਤਾੜਨਾ ਪੱਤਰ ‘‘ਜ਼ਫ਼ਰਨਾਮਹ’’ ਦਾ ਪੰਜਾਬੀ ਅਨੁਵਾਦ ਕੀਤਾ ਗਿਆ ਹੈ।ਪੰਥ ਦੇ ਉੱਘੇ ਪ੍ਰਚਾਰਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਵੱਲੋਂ ਤਿਆਰ ਕੀਤੀ ਗਈ ‘‘ਜ਼ਫ਼ਰਨਾਮਹ’’ ਪੁਸਤਕ ਨੂੰ ਗੁਲਸ਼ਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਹੋਰਨਾ ਨੂੰ ਕਮੇਟੀ ਦਫ਼ਤਰ ਪੁੱਜ ਕੇ ਭੇਟ ਕੀਤਾ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਇਸ ਚਾਂਸਲਰ ਡਾ. ਜਸਪਾਲ ਸਿੰਘ, ਬਾਬਾ ਅਮਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਮੁੱਖ ਸਲਾਹਕਾਰ ਕੁਲਮੋਹਨ ਸਿੰਘ ਅਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਪੁਸਤਕ ਪ੍ਰਾਪਤ ਕਰਨ ਉਪਰੰਤ ਗੁਲਸ਼ਲ ਵੱਲੋਂ ਕੀਤੀ ਗਈ ਮਿਹਨਤ ਦੀ ਸਲਾਘਾ ਕੀਤੀ।ਜੀ.ਕੇ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਔਰੰਗਜ਼ੇਬ ਦੇ ਜੁਲਮੀ ਰਾਜ ਨੂੰ ਜ਼ਫ਼ਰਨਾਮਹ ਰਾਹੀਂ ਨੰਗਾ ਕੀਤਾ ਸੀ।ਜਿਸ ਤੋਂ ਬਾਅਦ ਔਰੰਗਜ਼ੇਬ ਨੂੰ ਆਪਣੀ ਗਲਤੀਆਂ ਦਾ ਅਹਿਸਾਸ ਹੋਇਆ ਸੀ।ਜ਼ਫ਼ਰਨਾਮਹ ਸਿੱਖਾਂ ਨੂੰ ਤਰਕ ਦੇ ਨਾਲ ਬੇਖੌਫ਼ ਸੱਚ ਬੋਲਣ ਲਈ ਪ੍ਰੇਰਿਤ ਕਰਦਾ ਹੈ।ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਉਕਤ ਪੁਸਤਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤਾ ਗਿਆ ਸੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply