Sunday, July 26, 2026

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

PPN1412201716ਜੰਡਿਆਲਾ ਗੁਰੂ, 14 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਪਰਮਪਾਲ  ਸਿੰਘ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇ ਕਾਮਯਾਬੀ ਹਾਸਲ ਹੋਈ, ਜਦੋ ਉਹਨਾ ਦੀ ਰਹਿਨੁਮਾਈ ਹੇਠ ਥਾਣਾ ਚਾਟੀਵਿੰਡ ਦੇ ਥਾਣਾ ਮੁਖੀ ਮੇਹਰ ਸਿੰਘ, ਐਸ.ਆਈ ਨਰਿੰਦਰ ਪਾਲ ਤੇ ਹੈਡ ਕਾਂਸਟੇਬਲ ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਵਰਪਾਲ ਸੂਏ `ਤੇ ਨਾਕਾ ਲਗਾਇਆ ਹੋਇਆ ਸੀ ਕਿ ਦੋਸ਼ੀ ਰਣਜੀਤ ਸਿੰਘ ਰਾਣਾ ਵਾਸੀ ਪਿੰਡ ਵਰਪਾਲ ਕੌਮ ਮਜਬੀ ਸਿੱਖ ਨੂੰ ਆਉਂਦੇ ਹੋਏ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਐਸ.ਐਚ.ਓ ਮੇਹਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਨਸ਼ੀਲੇ ਪਦਾਰਥਾਂ ਦਾ ਕਾਫੀ ਸਮੇ ਤੋ ਧੰਦਾ ਕਰਦਾ ਆ ਰਿਹਾ ਸੀ।ਜਿਸ ਕਾਰਨ ਪੁਲਿਸ ਨੂੰ ਨਸ਼ੀਲੇ ਪਦਾਰਥਾ ਸਬੰਧੀ ਲੋੜੀਂਦਾ ਸੀ।ਥਾਣਾ ਇੰਚਾਰਜ ਮੇਹਰ ਸਿੰਘ ਨੇ ਕਾਰਵਾਈ ਕਰਦਿਆਂ ਦੋਸ਼ੀ ਖਿਲਾਫ ਮੁਕੱਦਮਾ ਨੰਬਰ 165 ਅੰਡਰ ਸੈਕਸ਼ਨ 22-61-85 ਐਨ.ਡੀ.ਪੀ.ਸੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਜੇਲ ਭੇਜ ਦਿੱਤਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply