ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ ਵਿੱਚ ਊਰਜਾ ਬਚਾਓ ਦਿਵਸ
ਮਨਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਊਰਜਾ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਤੋਂ ਜਾਗਰੁਕ ਕਰਵਾਇਆ।ਭਾਸ਼ਨ ਵਿੱਚ ਊਰਜਾ ਦੇ ਮਹੱਤਵ, ਊਰਜਾ ਬਚਾਉਣ ਦੇ ਢੰਗ ਤਰੀਕੇ ਅਤੇ ਭਵਿੱਖ ਵਿੱਚ ਇਸ ਦੀ ਜਰੂਰਤ `ਤੇ ਚਾਨਣਾ ਪਾਇਆ ਤੇ ਦੱਸਿਆ ਕਿ ਕਿਵੇਂ ਊਰਜਾ ਦੀ ਘੱਟ ਵਰਤੋਂ ਨਾਲ ਪ੍ਰਦੂਸ਼ਣ ਦਾ ਪੱਧਰ ਵੀ ਘਟਾਇਆ ਜਾ ਸਕਦਾ ਹੈ।ਵਿਦਿਆਰਥੀਆਂ ਨੇ ਰੋਲ ਪਲੇਅ ਅਤੇ ਸਲੋਗਨ ਲਿਖ ਕੇ `ਊਰਜਾ ਬਚਾਓ ਭਵਿੱਖ ਬਚਾਓ` ਦੇ ਕਥਨ ਤੋਂ ਜਾਣੂ ਕਰਵਾਇਆ। ਅੰਤ ਵਿੱਚ ਸਾਰਿਆਂ ਨੇ ਕਸਮ ਚੁੱਕ ਕੇ ਇਸ `ਤੇ ਅਮਲ ਕਰਨ ਦਾ ਵਾਅਦਾ ਕੀਤਾ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਊਰਜਾ ਸਹੀ ਢੰਗ ਨਾਲ ਪ੍ਰਯੋਗ ਕਰਨ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਕਿਸੇ ਕਮੀ ਦਾ ਸਾਹਮਣਾ ਨਾ ਕਰਨਾ ਪਏ। ਇਸ ਮੌਕੇ ਬੋਲਦਿਆਂ ਸਕੂਲ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਇਸ ਦੇ ਸਹੀ ਪ੍ਰਯੋਗ ਅਤੇ ਊਰਜਾ ਪੈਦਾ ਕਰਨ ਦੇ ਨਵੇਂ ਸਾਧਨ ਖੋਜਣ ਲਈ ਕਿਹਾ ਤਾਂ ਜੋ ਭਵਿੱਖ ਨੂੰ ਸਵਾਰਿਆ ਜਾ ਸਕੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media