ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – 1971 ਦੀ ਲੜਾਈ ਵਿੱਚ ਜਿੱਤ ਪ੍ਰਾਪਤ ਕਰਨ ਅਤੇ ਬੰਗਲਾ ਦੇਸ਼ ਦੀ ਅਜਾਦੀ ਨੂੰ ਸਮਰਪਿਤ ਵਿਜੈ
ਦਿਵਸ 16 ਦਸੰਬਰ 2017 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਕਮ ਮਿਊਜੀਅਮ ਵਿਖੇ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਅਮਰ ਜਵਾਨ ਜਯੋਤੀ ਤੇ ਸਵੇਰੇ 11:00 ਵਜੇ ਫੁੱਲ ਮਲਾਵਾ ਅਰਪਿਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।ਚਾਹਲ ਨੇ ਸਮੂਹ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਮੌਕੇ ਵਾਰ ਮੈਮੋਰੀਅਲ ਵਿਖੇ ਹਾਜ਼ਰ ਹੋਣ ਦੀ ਅਪੀਲ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media