ਅੰਮ੍ਰਿਤਸਰ 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ
ਇੰਟਰਨੈਟ ਸਰੋਤ ਅਤੇ ਖੋਜ ਤੇ ਅਧਿਆਪਨ ਵਿਚ ਸੂਚਨਾ ਤੇ ਸੰਚਾਰ ਤਕਨੀਕ ਵਿਸ਼ੇ ‘ਤੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਸੰਪੰਨ ਹੋ ਗਿਆ। ਇਸ ਵਿਚ ਦੇਸ਼ ਭਰ ਤੋਂ 56 ਯੂਨੀਵਰਸਿਟੀ ਤੇ ਕਾਲਜ ਅਧਿਆਪਕਾਂ ਨੇ ਭਾਗ ਲਿਆ।
ਪ੍ਰੋ. ਟੀ.ਐਸ ਬੇਨੀਪਾਲ ਡੀਨ ਕਾਲਜ ਵਿਕਾਸ ਕੌਂਸਲ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਸਨ। ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ। ਕੰਪਿਊਟਰ ਸਾਇੰਸ ਵਿਭਾਗ ਤੋਂ ਕੋਰਸ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ
ਪ੍ਰੋ. ਬੇਨੀਪਾਲ ਨੇ ਕਿਹਾ ਕਿ ਅਜੋਕੇ ਵਿਗਿਆਨ ਅਤੇ ਤਕਨਾਲੋਜੀ ਦੇ ਯੁਗ ਵਿਚ ਵਿਸ਼ੇਸ਼ ਕਰਕੇ ਕੰਪਿਊਟਰ ਕ੍ਰਾਂਤੀ ਕਰਕੇ ਸਾਰਾ ਸੂਚਨਾ ਦੇ ਪੱਖ ਤੋਂ ਵਿਸ਼ਵ ਇਕ ਦੂਜੇ ਦੇ ਨੇੜੇ ਆ ਗਿਆ ਹੈ। ਇਸ ਕਰਕੇ ਕਾਰਜ ਪ੍ਰਣਾਲੀ ਵਿਚ ਨਵੀਆਂ ਨਵੀਆਂ ਤਕਨੀਕਾਂ ਸਾਹਮਣੇ ਆ ਰਹੀਆਂ ਹਨ ਅਤੇ ਲੋੜ ਹੈ ਕਿ ਅਧਿਆਪਕ ਵਰਗ ਨੂੰ ਇਸ ਦੇ ਹਾਣ ਦਾ ਬਣਾਉਣ ਲਈ ਵੱਧ ਤੋਂ ਵੱਧ ਅਜਿਹੇ ਕੋਰਸਾਂ ਦਾ ਆਯੋਜਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕੋਰਸ ਵਿਚ ਭਾਗ ਲੈਣ ਵਾਲੇ ਅਧਿਆਪਕ ਵੱਖ ਵੱਖ ਖੇਤਰਾਂ ਤੋਂ ਆਏ ਹੋਣ ਕਰਕੇ ਸਾਰੇ ਰਲ ਮਿਲ ਕੇ ਇਕ ਦੁਜੇ ਦੇ ਸਭਿਆਚਾਰ ਤੋਂ ਜਾਣੂ ਵੀ ਹੁੰਦੇ ਹਨ ਜਿਸ ਕਰਕੇ ਇਨ੍ਹਾਂ ਦਾ ਆਪਸੀ ਤਾਲਮੇਲ ਹੋਰ ਮਜਬੂਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਬਦਲਾਅ ਦੀ ਮੁਖਾਲਫਤ ਕਰਨ ਨਾਲੋਂ ਇਹ ਚੰਗਾ ਹੁੰਦਾ ਹੈ ਕਿ ਇਨਸਾਨ ਆਪਣੇ ਆਪ ਨੂੰ ਸਮੇਂ ਦਾ ਹਾਣ ਦਾ ਬਣਾ ਲਵੇ।ਉਨ੍ਹਾਂ ਕਿਹਾ ਕਿ ਗਿਆਨ ਵੰਡਣ ਲਈ ਨਵੀਆਂ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਕੋਰਸ ਦੌਰਾਨ ਪ੍ਰਾਪਤ ਕੀਤੇ ਗਿਆਨ ਤੋਂ ਅਧਿਆਪਕ ਅਤੇ ਉਨ੍ਹਾਂ ਦੇ ਵਿਦਿਆਰਥੀ ਲਾਹੇਵੰਦ ਹੋਣਗੇ।
ਪ੍ਰੋ. ਜਤਿੰਦਰ ਸਿੰਘ ਨੇ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਕੋਰਸ ਸਫਲਤਾਪੂਰਵਕ ਪੂਰਾ ਕਰਨ ‘ਤੇ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅਧਿਆਪਕ ਇਸ ਕੋਰਸ ਤੋਂ ਪ੍ਰਾਪਤ ਗਿਆਨ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਤਕ ਪੁਚਾਉਣ ਅਤੇ ਆਪਣੀ ਅਕਾਦਮਿਕ ਯੋਗਤਾ ਵਿਚ ਵੀ ਹੋਰ ਵਾਧਾ ਕਰਨ।ਡਾ. ਪਰਮਿੰਦਰ ਕੌਰ ਨੇ ਕੋਰਸ ਬਾਰੇ ਵਿਸਥਾਰ ਵਿਚ ਦੱਸਿਆ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media