ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – 17 ਦਸੰਬਰ ਨੰੁ ਹੋਣ ਜਾ ਰਹੀਆਂ ਨਗਰ ਨਿਗਮ ਚੋਣਾ ਵਿੱਚ ਭਾਰਤੀ ਜਨਤਾ ਪਾਰਟੀ
ਅਤੇ ਅਕਾਲੀ ਦਲ ਦੇ ਉਮੀਦਵਾਰ ਭਾਰੀ ਵੋਟਾਂ ਦੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਐਸ.ਸੀ ਸੈਲ ਪੰਜਾਬ ਦੇ ਵਾਇਸ ਪ੍ਰਧਾਨ ਅਤੇ ਚੇਅਰਮੈਨ ਘੱਟ ਗਿਣਤੀ ਲੋਕ ਸੰਸਥਾ ਬਲਵਿੰਦਰ ਗਿੱਲ ਨੇ ਪੱਤਰਕਾਰਾਂ ਨਾਲ ਕੀਤਾ।ਗਿੱਲ ਨੇ ਕਿਹਾ ਕਿ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਭਾਜਪਾ ਤੇ ਅਕਾਲੀ ਦਲ ਦੇ ਹੀ ਮੇਅਰ ਬਨਣਗੇ।ਉਹਨਾ ਕਿਹਾ ਕਿ ਵਿਧਾਨ ਸਭਾ ਚੋਣਾਂ ਦੋਰਾਨ ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਜਾ ਰਹੇ।
ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨੂੰ ਜਿੰਨੀਆਂ ਵੀ ਸਕੀਮਾਂ ਦਿੱਤੀਆਂ ਹਨ, ਉਹ ਸਿਰਫ ਅਖਬਾਰਾਂ ਦੀਆਂ ਸੁਰਖੀਆਂ ਤੱਕ ਹੀ ਸੀਮਤ ਹਨ, ਕਿਸੇ ਨੰੁ ਵੀ ਕੋਈ ਅਮਲੀ ਜਾਮਾ ਨਹੀ ਪਹਿਨਾਇਆ ਗਿਆ।ਉਹਨਾ ਨਾਲ ਐਸ.ਪੀ ਕੇਵਲ ਕੁਮਾਰ ਜਨਰਲ ਸੈਕਟਰੀ ਭਾਜਪਾ ਪੰਜਾਬ, ਰਾਜ ਕੁਮਾਰ ਅਟਵਾਲ ਐਗਜੈਕਟਿਵ ਮੈਂਬਰ ਪੰਜਾਬ, ਸਾਜਨ ਅਟਵਾਲ ਸੈਕਰੀ, ਰਜਿੰਦਰ ਹੰਸ਼ ਵਾਇਸ ਪ੍ਰਧਾਨ ਭਾਜਪਾ ਐਸ.ਸੀ ਮੋਰਚਾ ਪੰਜਾਬ, ਸੁਰਿੰਦਰ ਕੁਮਾਰ ਟਿੰਕੂ, ਰਸ਼ਪਾਲ ਸਿੰਘ ਸਾਹਬਾ, ਸੂਬੇਦਾਰ ਜਗੀਰ ਸਿੰਘ, ਪ੍ਰਕਾਸ਼ ਗਿੱਲ ਆਦਿ ਸ਼ਾਮਲ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media