ਮਾਲੇਰਕੋਟਲਾ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਪੰਜਾਬ ਕੁਸ਼ਤੀ ਸੰਸਥਾ ਵੱਲੋਂ ਦੋ ਰੋਜ਼ਾ ਜੂਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 24 ਦਸੰਬਰ ਤੋਂ 25 ਦਸੰਬਰ ਤੱਕ ਨਿਊ ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ।ਇਸ ਚੈਂਪੀਅਨਸ਼ਿਪ ਲਈ ਪਹਿਲਵਾਨ ਦੀ ਜਨਮ 1998 ਤੋਂ 2001 ਤੱਕ ਹੋਣੀ ਚਾਹੀਦੀ ਹੈ।ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਦੇ ਪ੍ਰਧਾਨ ਮੁਹੰਮਦ ਖਾਲਿਦ ਥਿੰਦ ਅਤੇ ਸਕੱਤਰ ਇਰਫਾਨ ਅੰਜ਼ੁਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਲਈ ਟੀਮ ਦੀ ਚੋਣ ਟਰਾਇਲਾਂ ਦੇ ਅਧਾਰ ਤੇ ਮਿਤੀ 20 ਦਸੰਬਰ ਨੂੰ ਸਥਾਨਕ ਸਰਕਾਰੀ ਕਾਲਜ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਟਰਾਇਲ ਸਮੇਂ ਹਰ ਖਿਡਾਰੀ ਨੂੰ ਅਪਣੇ ਆਧਾਰ ਕਾਰਡ ਦੀ ਕਾਪੀ ਪੇਸ਼ ਕਰਨੀ ਹੋਵੇਗੀ।ਟਰਾਇਲ ਤੋਂ ਬਿਨ੍ਹਾਂ ਕਿਸੇ ਵੀ ਪਹਿਲਵਾਨ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸ ਚੈਂਪੀਅਨਸ਼ਿਪ ਵਿੱਚ ਲੜਕੀਆਂ ਦੇ ਕੁਸ਼ਤੀ ਮੁਕਾਬਲੇ 24 ਦਸੰਬਰ ਨੂੰ ਅਤੇ ਲੜਕਿਆਂ ਦੇ ਮੁਕਾਬਲੇ 25 ਦਸੰਬਰ ਨੂੰ ਹੋਣਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media