ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ. ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵਧ ਜਾਂਦਾ ਹੈ।ਇਹ ਪਾਬੰਦੀ 9 ਫਰਵਰੀ 2018 ਤੱਕ ਲਾਗੂ ਰਹੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media